Breaking NewsD5 specialNewsPress ReleasePunjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਖੱਟਰ ਨੇ ਬਦਲਿਆ ਫੈਸਲਾ! ਮੰਨੀ ਹਾਰ! ਜਿੱਤੇ ਕਿਸਾਨ || D5 Channel Punjabi

ਇਸ ਮੌਕੇ ਜਿਥੇ ਰਾਗੀ ਭਾਈ ਦਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਜਰਨੈਲ ਸਿੰਘ, ਭਾਈ ਹਰਭਿੰਦਰ ਸਿੰਘ, ਭਾਈ ਗੁਰਿੰਦਰ ਸਿੰਘ ਬਟਾਲਾ ਤੇ ਭਾਈ ਪ੍ਰਦੀਪ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ, ਉਥੇ ਹੀ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਹਨ ਅਤੇ ਇਸ ਦੀਆਂ ਸਿੱਖਿਆਵਾਂ ਮਨੁੱਖੀ ਜੀਵਨ ਨੂੰ ਸੇਧ ਦੇਣ ਵਾਲੀਆਂ ਹਨ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਬਾਰਕ ਦਿਹਾੜੇ ’ਤੇ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ‘ਘਰਿ ਘਰਿ ਅੰਦਰਿ ਧਰਮਸਾਲ’ ਦੇ ਬੈਨਰ ਹੇਠ ਧਰਮ ਪ੍ਰਚਾਰ ਲਹਿਰ ਆਰੰਭ ਕੀਤੀ ਗਈ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਲਹਿਰ ਵਿਚ ਸਹਿਯੋਗੀ ਬਣਕੇ ਸਿੱਖੀ ਪ੍ਰਚਾਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕਾਰਜਸ਼ੀਲ ਹੋਣ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

Kisan Bill 2020 : ਕਿਸਾਨ ਆਗੂਆਂ ਨੇ ਗ੍ਰਿਫ਼ਤਾਰੀਆਂ ਤੋਂ ਬਾਅਦ ਕਰ ‘ਤੇ ਵੱਡੇ ਐਲਾਨ !

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾਂ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਸੰਗਤਾਂ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button