Breaking NewsD5 specialIndiaNewsTop News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਭਾਰਤ ਲਿਆਉਣ ਤੋਂ ਬਾਅਦ ਜੰਮੂ, ਯੂ.ਪੀ. ਤੇ ਹਿਮਾਚਲ ’ਚ ਕੀਤੀ ਗਈ ਸ਼ੁਕਰਾਨੇ ਦੀ ਅਰਦਾਸ

ਨਵੀਂ ਦਿੱਲੀ : ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਭਾਰਤ ਵਾਪਸ ਲਿਆਂਦੇ ਗਏ ਹਨ। ਸਰੂਪਾਂ ਨੂੰ ਵਾਪਸ ਲਿਆਉਣ ਤੋਂ ਬਾਅਦ ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਕਾਬੁਲ ਤੋਂ ਤਾਜਿਕਿਸਤਾਨ ਦੇ ਦੁਸ਼ਾਂਬੇ ਹੁੰਦੇ ਹੋਏ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਭਾਰਤ ਲਿਆਂਦੇ ਗਏ ਸਨ।

ਕਾਂਗਰਸੀ ਸਰਪੰਚ ਦੇ ਮੁੰਡੇ ਦਾ ਸ਼ਰਮਨਾਕ ਕਾਰਾ, ਵੀਡੀਓ ਹੋਈ ਵਾਇਰਲ D5 Channel Punjabi

ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵੀ. ਮੁਰਲੀਧਰਨ ਨੇ ਇਨ੍ਹਾਂ ਤਿੰਨ ਸਰੂਪਾਂ ਦਾ ਸੁਆਗਤ ਕੀਤਾ ਸੀ। ਅੱਜ ਯਾਨੀ ਵੀਰਵਾਰ ਨੂੰ ਜੰਮੂ ਦੇ ਗੁਰਦੁਆਰਾ ਦਿਗਿਅਨਾ ਆਸ਼ਰਮ ’ਚ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਉੱਥੇ ਹੀ ਕਾਨਪੁਰ ਦੇ ਗੁਰਦੁਆਰਾ ਬਾਬਾ ਨਾਮਦੇਵ ਅਤੇ ਸ਼ਿਮਲਾ ਦੇ ਗੁਰਦੁਆਰੇ ’ਚ ਵੀ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਜਿਨ੍ਹਾਂ ਸੇਵਾਦਾਰਾਂ ਨੂੰ ਭਾਰਤ ਲਿਆਂਦਾ ਗਿਆ ਹੈ, ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਭਾਰਤ ਮਾਤਾ ਦਾ ਸ਼ੁਕਰੀਆ ਵੀ ਅਦਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button