Press ReleasePunjabTop News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

Ram Rahim ਦੇ ਖਾਸ ਨੇ ਤੋੜੀ ਚੁੱਪੀ, ਕਰਤੇ ਵੱਡੇ ਖੁਲਾਸੇ, ਚੋਰੀ-ਚੋਰੀ Honeypreet ਨੂੰ ਕਰਦਾ ਸੀ ਫੋਨ

ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਅੱਕੇ ਕਿਸਾਨਾਂ ਦਾ ਵੱਡਾ ਕਦਮ, ਮੋਢਿਆਂ ‘ਤੇ ਕਹੀਆਂ ਧਰ ਪਹੁੰਚੇ ਕਿਸਾਨ, ਮਾਹੌਲ ਹੋਇਆ ਗਰਮ | D5 Channel Punjabi

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਗ੍ਰੰਥੀ ਭਾਈ ਗੁਰਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਗੁਰਸੇਵਕ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button