Breaking NewsInternationalNews

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਯੂਨੀਵਰਸਿਟੀ ਬਣਾਉਣ ਲਈ ਪਾਕਿ ਨੇ ਦਿੱਤੀ 70 ਏਕੜ ਜ਼ਮੀਨ

ਲਾਹੌਰ: ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਇੱਕ ਅੰਤਰਰਾਸ਼ਟਰੀ ਯੂਨੀਵਰਸਿਟੀ ਸਥਾਪਿਤ ਕਰਨ ਲਈ 70 ਏਕੜ ਜ਼ਮੀਨ ਦਿੱਤੀ ਹੈ। ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਵਿਚ ਗੁਰੂ ਨਾਨਕ ਦੇਵ ਅੰਤਰਰਾਸ਼ਟਰੀ ਯੂਨੀਵਰਸਿਟੀ ਦੀ ਸਥਾਪਨਾ ਲਈ ਵਿੱਤੀ ਸਾਲ 2019-20 ਦੇ ਬਜਟ ਵਿਚ ਰਾਸ਼ੀ ਦਿੱਤੀ ਜਾਵੇਗੀ।

Read Also ਹੁਣ ਦੁੱਧ ਲਈ ਤਰਸ ਰਹੀ ਹੈ ਪਾਕਿਸਤਾਨ ਦੀ ਜਨਤਾ ! 180 ਰੁਪਏ ਪ੍ਰਤੀ ਲੀਟਰ ਪਹੁੰਚੇ ਭਾਅ

ਉਸਮਾਨ ਬੁਜ਼ਦਰ ਨੇ ਕਿਹਾ ਕਿ ਇਸਦੇ ਅਧੀਨ ਸਰਕਾਰ ਨਨਕਾਣਾ ਸਾਹਿਬ ਵਿਚ ਪੁਲਿਸ ਲਾਈਨ, ਜੇਲ ਅਤੇ ਕੌਮੀ ਰਜਿਸਟਰੇਸ਼ਨ ਡੇਟਾਬੇਸ ਅਥਾਰਟੀ ਦੀ ਸਥਾਪਨਾ ਵੀ ਕਰੇਗੀ। ਲਹਿੰਦੇ ਪੰਜਾਬ ਦੇ ਨਨਕਾਣਾ ਸਾਹਿਬ ਵਿਚ ਵਸੇ ਸਿੱਖ ਲੰਬੇ ਸਮੇਂ ਤੋਂ ਗੁਰੂ ਨਾਨਕ ਦੇਵ ਜੀ ਦੇ ਨਾਂਅ ਤੋਂ ਯੂਨੀਵਰਸਿਟੀ ਖੋਲਣ ਦੀ ਮੰਗ ਕਰ ਰਹੇ ਹਨ। ਇਸ ਯੂਨੀਵਰਸਿਟੀ ਦੀ ਮੰਗ ਸਭ ਤੋਂ ਪਹਿਲਾਂ 2003 ਵਿਚ ਪਰਵੇਜ਼ ਇਲਾਹੀ ਦੀ ਸਰਕਾਰ ਵਿਚ ਪੇਸ਼ ਕੀਤਾ ਗਿਆ ਸੀ।

ਦੋ ਸਾਲ ਪਹਿਲਾਂ ਪੀਐਮਐਲਐਨ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਯੂਨੀਵਰਸਿਟੀ ਦਾ ਉਦਘਾਟਨ ਇਸ ਖੇਤਰ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਅਤੇ ਕੌਮਾਂਤਰੀ ਪੱਧਰ ‘ਤੇ ਪਾਕਿਸਤਾਨ ਦੀ ਸਥਿਤੀ ਵਿਚ ਵੀ ਸੁਧਾਰ ਹੋਵੇਗਾ। ਇਸ ਤੋਂ ਪਹਿਲਾਂ ਪਿਛਲੇ ਸਾਲ ਪਾਕਿਸਤਾਨੀ ਯੂਨੀਵਰਸਿਟੀ ਨੇ ਗੁਰੂ ਨਾਨਕ ਰਿਸਰਚ ਚੇਅਰ ਦੀ ਸਥਾਪਨਾ ਵੀ ਕੀਤੀ ਸੀ ਤਾਂ ਜੋ ਸਿੱਖਾਂ ਦੇ ਸ਼ਾਂਤੀ ਦੇ ਸੰਦੇਸ਼ ਨੂੰ ਦੇਸ਼ ਦੁਨੀਆਂ ਤੱਕ ਪਹੁੰਚਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button