Breaking NewsD5 specialNewsPress ReleasePunjabTop News

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

Kisan Bill 2020 : ਕਾਨੂੰਨ ਵਾਪਸ ਤੋਂ ਬਾਅਦ Modi ਦਾ ਹੋਰ ਤੋਹਫਾ! ਬਾਗੋ-ਬਾਗ ਕਰਤੇ ਕਿਸਾਨ || D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਹਰਪਾਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button