Breaking NewsD5 specialIndiaNewsPoliticsPunjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ CM ਕੈਪਟਨ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਮਨਾਥ ਕੋਵਿੰਦ ਨੇ ਸੋਮਵਾਰ ਨੂੰ ਟਵੀਟ ਕਰ ਕਿਹਾ, ‘ਮੈਂ ਦੇਸ਼ ਵਾਸੀਆਂ ਅਤੇ ਵਿਦੇਸ਼ ‘ਚ ਵੱਸਦੇ ਸਾਰੇ ਭਾਰਤੀਆਂ,ਵਿਸ਼ੇਸ਼ ਰੂਪ ਤੋਂ ਸਿੱਖ ਸਮੁਦਾਏ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਆਓ ਜੀ ਇਸ ਪਾਵਨ ਮੌਕੇ ‘ਤੇ ਅਸੀ ਸਭ ਆਪਣੇ ਚਾਲ ਚੱਲਣ ‘ਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਣ ਕਰੀਏ।’

ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਪਹੁੰਚਣਗੇ । ਜਾਣਕਾਰੀ ਲਈ ਦੱਸ ਦਿਓ ਕੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਨੀਵਾਰ ਨੂੰ ਹੀ ਸ਼੍ਰੀ ਅਖੰਡ ਪਾਠ ਸਾਹਿਬ ਤੋਂ ਹੋ ਗਈ ਸੀ।

ਇਸ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਘਰ ‘ਚ ਨਤਮਸਤਕ ਹੋਣ ਤੋਂ ਬਾਅਦ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਵੱਖ – ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਜਿਸ ‘ਚ ਖਾਸ ਕਰਕੇ ਕਿਲ੍ਹਾ ਸਰਾਏ ਦਾ ਨਵੀਨੀਕਰਣ, ਸਰਕਾਰੀ ਸਕੂਲ ‘ਚ ਸੋਲਰ ਪਾਵਰ ਪਲਾਂਟ ਦੀ ਸਥਾਪਨਾ, ਸਮਾਰਟ ਆਂਗਨਵਾੜੀ ਦੀ ਸਥਾਪਨਾ ਅਤੇ ਹੋਰ ਕਾਰਜ ਪੂਰੇ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button