ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦਿਆਂ ਚਾਟੀਵਿੰਡ ਗੇਟ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਅੱਜ ਨਵੇਂ ਸਾਲ ਦੀ ਸ਼ੁਰੂਆਤ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ‘ਤੇ ਹਾਜ਼ਰ ਸੰਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਇਹ ਹਸਪਤਾਲ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਹੈ ਅਤੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਮਰੀਜ਼ਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ।
ਨਵੇਂ ਸਾਲ ‘ਤੇ CM ਚੰਨੀ ਦਾ ਵੱਡਾ ਤੋਹਫਾ! ਖੁਸ਼ ਕਰਤੇ ਪੰਜਾਬ ਦੇ ਲੋਕ || D5 Channel Punjabi
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਡਾਕਟਰਾਂ ਅਤੇ ਸਟਾਫ਼ ਨੂੰ ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਦਿੰਦੀ ਹੈ, ਉਥੇ ਹੀ ਮਰੀਜ਼ਾਂ ਨੂੰ ਮਾਨਸਿਕ ਮਜ਼ਬੂਤੀ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿਹਤ ਅਦਾਰਿਆਂ ਨੇ ਹਮੇਸ਼ਾ ਬਿਹਤਰ ਸਿਹਤ ਸੇਵਾਵਾਂ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕੋਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਭਿਆਨਕ ਦੌਰ ਵਿਚ ਜਿਥੇ ਮਰੀਜ਼ਾਂ ਨੂੰ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰਕੇ ਇਲਾਜ਼ ਕੀਤਾ ਗਿਆ, ਉਥੇ ਹੀ ਮੁਫ਼ਤ ਕੋਰੋਨਾ ਟੀਕਾਕਰਣ ਵਿਚ ਵੀ ਮਿਸਾਲੀ ਸੇਵਾ ਦਿੱਤੀ। ਕਿਸਾਨ ਸੰਘਰਸ਼ ਦੌਰਾਨ ਵੀ ਸ਼੍ਰੋਮਣੀ ਕਮੇਟੀ ਦੇ ਸਿਹਤ ਸੰਸਥਾਵਾਂ ਨੇ ਮੋਹਰੀ ਹੋ ਕੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ਵੀ ਕੀਤਾ ਜਾ ਰਿਹਾ ਹੈ।
ਕੇਜਰੀਵਾਲ ਦਾ ਹੋਇਆ ਮਜੀਠੀਆ, ਫੜ੍ਹਿਆ ਝਾੜੂ || D5 Channel Punjabi
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਗੇਟ ਦੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.