Breaking NewsD5 specialNewsPress ReleasePunjabTop News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ 

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਪੁਲਿਸ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੁਆਰਾ ਸੇਵਾ ਕਰਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਤੁਗਲਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੰਬਈ ਨਿਵਾਸੀ ਭਾਈ ਇਕਬਾਲ ਸਿੰਘ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਗੁਰਮੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ ਤੇ ਸ. ਪਲਵਿੰਦਰ ਸਿੰਘ ਚਿੱਟਾ, ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।
 
ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ। ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ। ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button