PunjabTop News

ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਟੇਕਿਆ ਮੱਥਾ

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।

ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ।ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button