PunjabTop News

ਸ੍ਰੀ ਦਰਬਾਰ ਸਾਹਿਬ ਤੇ ਹਮਲੇ ਦੀ ਧਮਕੀ ਦੇਂਣ ਵਾਲੇ ਸੋਨੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਚ ਗੁਰਦਾਸਪੁਰ ਪੁਲਿਸ ਨੇ  ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰ ਹੀ ਲਿਆ ਤੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਵਿੰਦਰ ਸੋਨੀ ਵਲੋਂ ਜੋ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ, ਉਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਦੋ ਦਿਨ ਦੇ ਧਰਨੇ ਤੋਂ ਬਾਅਦ ਪਹਿਲਾ ਤਾਂ ਪੁਲਿਸ ਨੇ ਪਰਚਾ ਕੀਤਾ ਪਰ ਉਸਨੂੰ ਗ੍ਫ਼ਿਤਾਰ ਨਹੀਂ ਕੀਤਾ ਸੀ। ਦੋ ਦਿਨ ਦੀ ਸਿੱਖ ਜਥੇਬੰਦੀਆਂ ਵਲੋਂ ਕੀਤੀ ਗਈ ਜਦੋ ਜਹਿਦ ਤੋਂ ਬਾਅਦ ਅੱਜ ਪੁਲਿਸ ਨੇ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਦਾਲਤ ਵਿਚ ਪੇਸ਼ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button