Breaking NewsD5 specialNewsPress ReleasePunjabTop News

ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ‘ਚ ਮੁਫ਼ਤ ਵੈਕਸੀਨ ਕੈਂਪ ਲਗਾਇਆ ਗਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਵੱਲੋਂ ਕੈਂਪ ਦਾ ਉਦਘਾਟਨ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਪਲਾਜ਼ਾ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਬਾਵਾ ਦੇ ਉਪਰਾਲੇ ਸਦਕਾ ਨਾਲ ਟੀਕਾਕਰਣ ਕੈਂਪ ਲਗਾਇਆ ਗਿਆ ਜਿਸ ਵਿੱਚ 2 ਹਜ਼ਾਰ ਵੈਕਸੀਨ ਬਿਲਕੁੱਲ ਫਰੀ ਵਿੱਚ ਲਗਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Dhami ਨੇ ਸ. ਗੁਰਿੰਦਰ ਸਿੰਘ ਬਾਵਾ, ਸ. ਹਰਪਾਲ ਸਿੰਘ ਭਾਟੀਆ ਇੰਦੌਰ ਅਤੇ ਸ੍ਰੀ ਨਰਿੰਦਰ ਕੁਮਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਭੂਆ ਭਤੀਜੇ ਦੇ ਕੰਮ ਨੇ ਹੈਰਾਨ ਕਰਤੇ ਸਾਰੇ ਲੋਕ || D5 Channel Punjabi

 Advocate Dhami ਨੇ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਟੀਕਾਕਰਣ ਦੀ ਸੇਵਾ ਬਹੁਤ ਵੱਡੀ ਸੇਵਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੈਕਸੀਨ ਦੇ ਮੁਹੱਈਆ ਹੋਣ ਦੇ ਸਮੇਂ ਤੋਂ ਹੀ ਟੀਕਾਕਰਣ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੀ ਮੈਨੇਜਮੈਂਟ ਵੱਲੋਂ ਇਸ ਵਿਚ ਸਹਿਯੋਗੀ ਬਣਨਾ ਹੋਰ ਵੀ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button