Breaking NewsD5 specialNewsPress ReleasePunjabTop News

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਰਾਮ ਨਾਮ ਛਾਪੇ ਦੀਆਂ ਇੱਟਾਂ ਲਗਾਉਣ ਦਾ ਮਾਮਲਾ

ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ -ਮੈਨੇਜਰ ਸ. ਭੰਗਾਲੀ

ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਰਾਮ ਨਾਮ ਛਾਪੇ ਦੀਆਂ ਇੱਟਾਂ ਲਗੀਆਂ ਹੋਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦਸਿਆ ਕਿ ਕੁਝ ਸਮਾਂ ਪਹਿਲਾਂ ਕੰਪਲੈਕਸ ਵਿਚ ਕਾਰਸੇਵਾ ਦੌਰਾਨ ਇਕ ਠੇਕੇਦਾਰ ਤੋਂ ਕੁਝ ਇੱਟਾਂ ਮੰਗਵਾਈਆਂ ਗਈਆਂ ਸਨ, ਜਿਨ੍ਹਾਂ ’ਤੇ ਰਾਮ ਨਾਮ ਉਕਰਿਆ ਹੋਇਆ ਸੀ। ਇਹ ਮਾਮਲਾ ਪ੍ਰਬੰਧਕਾਂ ਦੇ ਧਿਆਨ ਵਿਚ ਆਉਣ ’ਤੇ ਇਹ ਇੱਟਾਂ ਠੇਕੇਦਾਰ ਨੂੰ ਵਾਪਸ ਮੋੜ ਦਿੱਤੀਆਂ ਗਈਆਂ ਸਨ ਅਤੇ ਇਕ ਵੀ ਇੱਟ ਇਥੇ ਨਹੀਂ ਲਗਾਈ ਗਈ ਸੀ।

Punjab Bulletin : (19-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਉਨ੍ਹਾਂ ਕਿਹਾ ਕਿ ਸਿੱਖ ਸਦਭਾਵਨਾ ਦਲ ਨਾਮ ਦੀ ਜਥੇਬੰਦੀ ਵੱਲੋਂ ਸੰਗਤਾਂ ਵਿਚ ਲਗਾਤਾਰ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਰਾਮ ਨਾਮ ਛਾਪੇ ਦੀਆਂ ਇੱਟਾਂ ਨਾਲੀ ਵਿਚ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਦੇ ਵੀ ਅਜਿਹਾ ਕਾਰਜ ਨਹੀਂ ਕਰਦੀ ਜਿਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਸੰਗਤਾਂ ਵਿਚ ਕਿਸੇ ਕਿਸਮ ਦਾ ਭਰਮ ਪੈਦਾ ਨਾ ਹੋਵੇ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਦਭਾਵਨਾ ਦਲ ਵੱਲੋਂ ਕਹੀ ਜਾ ਰਹੀ ਥਾਂ ਨੂੰ ਪੁਟਵਾਇਆ ਗਿਆ।

Sidhu Moosewala ਦੇ ਕਤਲ ਦੀ ਅਸਲੀਅਤ! ਏਦਾ ਹੋਈ ਸੀ ਰੇਕੀ, ਕਾਤਲਾਂ ਨੇ ਕੀਤੇ ਅਹਿਮ ਖੁਲਾਸੇ ! D5 Channel Punjabi

ਉਨ੍ਹਾਂ ਦਸਿਆ ਕਿ ਇਸ ਮੌਕੇ ਉਨ੍ਹਾਂ ਨਾਲ ਡੀ.ਸੀ.ਪੀ. ਲਾਅ ਐਂਡ ਆਰਡਰ ਸ. ਪਰਮਿੰਦਰ ਸਿੰਘ ਭੰਡਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸਿੱਖ ਸਦਭਾਵਨਾ ਦਲ ਦੇ ਨੁਮਾਇੰਦੇ ਸ. ਇਕਬਾਲ ਸਿੰਘ ਆਦਿ ਹਾਜਰ ਸਨ। ਉਨ੍ਹਾਂ ਕਿਹਾ ਕਿ ਪੁਟਾਈ ਕਰਨ ਤੇ ਕੋਈ ਵੀ ਅਜਿਹੀ ਇੱਟ ਨਹੀਂ ਮਿਲੀ ਜਿਸ ਤੇ ਰਾਮ ਨਾਮ ਉਕਰਿਆ ਹੋਏ। ਸ. ਭੰਗਾਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪਣੀ ਜਿੰਮੇਵਾਰੀ ਸੰਜੀਦਾ ਤੌਰ ਤੇ ਨਿਭਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਪ੍ਰਬੰਧਕਾਂ ਨਾ ਸੰਪਰਕ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button