PunjabTop News

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ SYL ‘ਤੇ CM ਮਾਨ ਨੂੰ ਲੈ ਕਹਿ ਵੱਡੀ ਗੱਲ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ । ਜਿੱਥੇ ਉਨ੍ਹਾਂ ਨੇ ਦੱਸਿਆ ਕਿ ਅਸੀ ਹਰ ਕੀ ਪੌੜੀ ਵਿਖੇ ਅਖੰਡ ਪਾਠ ਲਈ ਸੁੱਖੀਆ ਸੀ। ਅੱਜ ਇੱਥੇ ਪਾਠ ਆਰੰਭ ਕਰਾਏ ਗਏ ਹਨ ਅਤੇ ਸਾਰਾ ਬਾਦਲ ਪਰਿਵਾਰ ਤਿੰਨ ਦਿਨ ਇੱਥੇ ਰਹਿ ਕੇ ਸੇਵਾ ਕਰੇਗਾ। ਬੀਤੇ ਦਿਨ SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਹੋਈ ਮੀਟਿੰਗ ‘ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਨਾ ਤਾਂ ਪੰਜਾਬ ਕੋਲ ਜ਼ਮੀਨ ਹੈ ਨਾ ਹੀ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਫਿਰ ਮੀਟਿੰਗ ਕਰਨ ਦਾ ਕੀ ਫ਼ਾਇਦਾ।

Sukhbir badal ਦਾ ਭਗਵੰਤ ਮਾਨ ‘ਤੇ ਹਮਲਾ, CM ਮਾਨ ਨੂੰ ਕਿਹਾ ਨਾਸਤਿਕ, ਭਖੀ ਸਿਆਸਤ ||

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਭਗਵੰਤ ਮਾਨ ਨੂੰ ਗੁਰੂ ਘਰ ਦੀ ਮਰਿਆਦਾ ਦਾ ਨਹੀਂ ਪਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button