PunjabTop News

ਸ੍ਰੀ ਦਰਬਾਰ ਸਾਹਿਬ ਪਲਾਜ਼ਾ ਦੇ ਬਾਹਰ ਖ਼ੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਹੋਈ ਪਛਾਣ

ਸ੍ਰੀ ਦਰਬਾਰ ਸਾਹਿਬ ਪਲਾਜ਼ਾ ਦੇ ਬਾਹਰ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਪਛਾਣ ਤਾਮਿਲਨਾਡੂ ਦੇ ਰਹਿਣ ਵਾਲੇ ਹਰੀ ਪ੍ਰਸ਼ਾਦ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਹਰੀ ਪ੍ਰਸਾਦ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਹਰੀ ਪ੍ਰਸਾਦ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਡਿਪਰੈਸ਼ਨ ਵਿੱਚ ਰਹਿੰਦਾ ਸੀ ਤੇ ਕਈ ਵਾਰ ਘਰੋਂ ਕਿੰਨੇ ਕਿੰਨੇ ਦਿਨ ਬਾਹਰ ਚਲਾ ਜਾਂਦਾ ਸੀ, ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਚੱਲ ਰਹੀ ਹੈ ਉਨ੍ਹਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜੀ ਬਹੁਤੀ ਮੁਸ਼ਕਿਲ ਆ ਰਹੀ ਹੈ।

ਜ਼ਿਕਰ ਕਰ ਦਈਏ ਕਿ ਅਮ੍ਰਿਤਸਰ ਪਿਛਲੇ ਦਿਨੀ ਗੋਲਡਨ ਟੈਂਪਲ ਪਲਾਜ਼ਾ ਦੇ ਬਾਹਰ ASI ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਵਿਅਕਤੀ ਦੀ ਚਾਰ ਦਿਨਾਂ ਬਾਅਦ ਪਛਾਣ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂਅ ਹਰੀ ਪ੍ਰਸ਼ਾਦ ਹੈ ਤੇ ਤਾਮਿਲਨਾਡੂ ਦਾ ਰਹਿਣ ਵਾਲਾ ਹੈ।

ਉੱਥੇ ਹੀ ਉਨ੍ਹਾਂ ਨੇ ਗੋਂਡਾ ਜ਼ਿਲ੍ਹੇ ਦੇ ਇੱਕ ਵਿਅਕਤੀ (ਜੋ ਕਿ ਇਸਦੇ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਰੱਖਦਾ ਹੈ,) ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੰਮ੍ਰਿਤਸਰ ਘੁੰਮਣ ਦੇ ਲਈ ਆਇਆ ਸੀ ਤੇ ਇਹ ਡਿਪਰੈਸ਼ਨ ਵਿੱਚ ਰਹਿੰਦਾ ਹੈ ਇਹ ਕਈ ਕਈ ਦਿਨ ਆਪਣੇ ਘਰੋਂ ਬਾਹਰ ਚਲਾ ਜਾਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਦੇ ਪਰਿਵਾਰਿਕ ਮੈਂਬਰ ਆ ਰਹੇ ਹਨ ਇਹ ਆਈਸਕ੍ਰੀਮ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਦੀ ਉਮਰ 31 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਦੇ ਦੋ ਭਰਾ ਹੋਰ ਹਨ ਇਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿੱਚ ਹੀ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button