Breaking NewsD5 specialNewsPress NotePress ReleasePunjabTop News

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ ਕੀਤੀ ਗਈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਸ੍ਰੀ ਹੇਮਤ ਸਿੱਕਾ, ਆਰ.ਐਸ.ਐਮ. ਸ੍ਰੀ ਅਸ਼ੀਸ਼ ਸ਼ਰਮਾ, ਸ੍ਰੀ ਅਭਿਸ਼ੇਕ ਮੁਖ, ਐਮ.ਡੀ. ਸ. ਇੰਦਰਬੀਰ ਸਿੰਘ ਅਨੰਦ, ਐਮ.ਡੀ. ਸ੍ਰੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ।
ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਪਬਲੀਸਿਟੀ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button