ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ

ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਇਸ ਕਾਰਜ ਦੀ ਸੇਵਾ ਲਈ ਪੇਸ਼ਕਸ਼ ਕੀਤੀ ਸੀ ਜਿਸ ਨੂੰ ਪ੍ਰਵਾਨ ਕੀਤਾ ਹੈ।
ਨਿਹੰਗ ਸਿੰਘਾਂ ਨੇ ਹਿਲਾਤੀ ਕੇਂਦਰ ਸਰਕਾਰ !ਕਰਤਾ ਅਜਿਹਾ ਐਲਾਨ,ਡਰਿਆ ਮੋਦੀ!ਜਥੇਬੰਦੀਆਂ ਤੇ ਨੌਜਵਾਨਾਂ ਦੀ ਪੂਰੀ ਸਪੋਟ !
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਇਹ ਸੋਲਰ ਸਿਸਟਮ ਇਕ ਮੈਗਾਵਾਟ ਦਾ ਹੋਵੇਗਾ, ਜਿਸ ਪੁਰ ਲੱਗਭਗ 8 ਕਰੋੜ ਖਰਚ ਆਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜੁਆਬ ਵਿਚ ਉਨ੍ਹਾਂ ਦੱਸਿਆ ਕਿ ਸੋਲਰ ਸਿਸਟਮ ਦੇ ਚਾਲੂ ਹੋਣ ਨਾਲ ਸਾਲਾਨਾ ਇੱਕ ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਪ੍ਰੋਜੈਕਟ ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ।
ਕੇਜਰੀਵਾਲ ਦੀ ਰੈਲੀ ਤੋਂ ਬਾਅਦ ਭੜਕੇ ਕਿਸਾਨ ਲੀਡਰ!ਹੁਣ ਨੀ ਕਰਦਾ ਕੋਈ ਮੰਤਰੀ ਰੈਲੀ! ਕਰਤਾ ਵੱਡਾ ਐਲਾਨ!
ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੀ ਸਿੱਖ ਸੰਗਤ ਦੇ ਮਨ ਅੰਦਰ ਗੁਰੂ ਘਰਾਂ ਪ੍ਰਤੀ ਅਥਾਹ ਸ਼ਰਧਾ ਹੈ। ਸਿੱਖ ਸੰਗਤਾਂ ਗੁਰੂ ਘਰ ਦੀਆਂ ਸੇਵਾਵਾਂ ਕਰਕੇ ਵੱਡਭਾਗਾ ਮਹਿਸੂਸ ਕਰਦੀਆਂ ਹਨ। ਉਨ੍ਹਾਂ ਇਸ ਕਾਰਜ ਲਈ ਯੂਨਾਈਟਡ ਸਿੱਖ ਮਿਸ਼ਨ ਤੇ ਸਿੱਖ ਲੈਨਜ਼ ਫਾਉਂਡੇਸ਼ਨ ਦਾ ਧੰਨਵਾਦ ਕੀਤਾ ਅਤੇੇ ਸ. ਰਛਪਾਲ ਸਿੰਘ ਮੁੱਖੀ ਯੂਨਾਈਟਡ ਸਿੱਖ ਮਿਸ਼ਨ ਤੇ ਵਫਦ ਮੈਂਬਰਾਂ ਦਾ ਲੋਈ, ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨਾਲ ਸਨਮਾਨ ਕੀਤਾ।
ਇਸ ਮੌਕੇ ਯੂਨਾਈਟਡ ਸਿੱਖ ਮਿਸ਼ਨ ਦੇ ਮੁੱਖੀ ਸ. ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਗੁਰੂ ਰਾਮਦਾਸ ਪਾਤਸ਼ਾਹ ਦੇ ਸ਼ੁਕਰਗੁਜਾਰ ਹਾਂ ਜਿੰਨ੍ਹਾਂ ਨੇ ਕ੍ਰਿਪਾ ਕਰਕੇ ਸਾਨੂੰ ਇਸ ਸੇਵਾ ਲਈ ਚੁਣਿਆ ਹੈ।
ਦਿੱਲੀ ਬਾਰਡਰ ‘ਤੇ ਕਿਸਾਨਾਂ ਨੇ ਕੀਤਾ ਅਜਿਹਾ ਕੰਮ!ਅੱਧੀ-ਅੱਧੀ ਰਾਤ ਨੂੰ ਗੇੜੇ ਮਾਰ ਰਹੇ ਦਿੱਲੀ ਦੇ ਲੋਕ
ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਬੈਠਾ ਹਰ ਸਿੱਖ ਗੁਰੂ ਘਰ ਦੀਆਂ ਸੇਵਾਵਾਂ ਦੀ ਚਾਹਤ ਰੱਖਦਾ ਹੈ। ਉਨ੍ਹਾਂ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਇਸ ਕਾਰਜ ਨੂੰ ਕਰੀਬ ਚਾਰ ਮਹੀਨੇ ਵਿਚ ਪੂਰਾ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਦੱਸਿਆ ਕਿ ਸੱਤ ਕੰਪਨੀਆਂ ਵੱਲੋਂ ਸਾਡੇ ਪਾਸ ਪ੍ਰਪੋਜ਼ਲ ਪਹੁੰਚੀ ਹੈ, ਜਿਸ ’ਤੇ ਵਿਚਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ ਟੀਮ ਕੰਮ ਕਰ ਰਹੀ ਹੈ, ਜਿਸ ਵਿਚ ਸ. ਬਲਦੇਵ ਸਿੰਘ ਕੰਗ, ਸ. ਬਲੌਰ ਸਿੰਘ ਰਿਟਾਇਡ ਡਾਇਰੈਕਟਰ ਪੇਡਾ, ਸ. ਐਨ.ਪੀ. ਸਿੰਘ ਸਾਬਕਾ ਡੀਨ ਪੀਟੀਯੂ, ਮਾਸਟਰ ਰਣਜੀਤ ਸਿੰਘ ਤੇ ਸ. ਅਵਤਾਰ ਸਿੰਘ ਸ਼ਾਮਲ ਹਨ।
ਮੁੱਖ ਮੰਤਰੀ ਦੇ ਸ਼ਹਿਰ ਤੋਂ ਡਾਕਟਰ ਨੇ ਕੀਤਾ ਵੱਡਾ ਖੁਲਾਸਾ !ਸੁਣਕੇ ਘਰਾਂ ਚੋਂ ਨਹੀਂ ਨਿੱਕਲਣਗੇ ਲੋਕ !
ਇਸ ਤੋਂ ਪਹਿਲਾਂ ਸਿੱਖ ਲੈਨਜ਼ ਫਾਉਂਡੇਸ਼ਨ ਦੇ ਮੁੱਖੀ ਸ. ਵਿੱਕੀ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਗੁਰਦੁਆਰਿਆਂ ਦੀ ਜਾਣਕਾਰੀ ਨਾਲ ਸਬੰਧਿਤ ਪੁਸਤਕਾਂ ਭੇਟ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਡਾ. ਸੁਖਬੀਰ ਸਿੰਘ ਓਐਸਡੀ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਮੇਜਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.