Breaking NewsIndiaNewsPunjab

ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸੰਗਤਾਂ ਦਾ ਜਥਾ ਕੱਲ ਹੋਵੇਗਾ ਰਵਾਨਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੱਲ ਨੂੰ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1227 ਸ਼ਰਧਾਲੂਆਂ ਨੂੰ ਹੀ ਵੀਜੇ ਪ੍ਰਾਪਤ ਹੋਏ ਹਨ। ਮੁੱਖ ਸਕੱਤਰ ਨੇ ਵੱਡੀ ਗਿਣਤੀ ਵਿਚ ਵੀਜੇ ਰੱਦ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਜਿਆਦਤੀ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵੀਜੇ ਰੱਦ ਹੋਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਵੀਜੇ ਦਿੱਤੇ ਜਾਣੇ ਚਾਹੀਦੇ ਸਨ। ਜੱਥੇ ਦੀ ਰਵਾਨਗੀ ਬਾਰੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਫਤਰ ਤੋਂ ਸ਼ਰਧਾਲੂਆਂ ਦਾ ਇਹ ਜੱਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ ਜੋ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਨਵੰਬਰ ਨੂੰ ਦੇਸ਼ ਵਾਪਸ ਪਰਤ ਆਵੇਗਾ। ਡਾ. ਰੂਪ ਸਿੰਘ ਅਨੁਸਾਰ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button