Breaking NewsD5 specialNewsPress NotePunjab

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਯਾਦ ਦਿਵਾਇਆ ਕਿ ਜਥੇ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਪਰੰਤੂ ਆਖ਼ਰੀ ਮੌਕੇ ’ਤੇ ਬੀਤੇ ਕੱਲ੍ਹ ਜਥੇ ਨੂੰ ਰੱਦ ਕਰ ਦੇਣਾ ਹੈਰਾਨੀਜਨਕ ਹੈ। ਉਨ੍ਹਾਂ ਲਿਖਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ, ਜਿਸ ਲਈ ਸੰਜਦੀਗੀ ਨਾਲ ਗੌਰ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button