PunjabTop News

ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ

ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕਰਨ ਦਾ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੌਜੂਦਾ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਤੇ ਮੈਂਬਰ ਇੰਦਰਜੀਤ ਸਿੰਘ ਨੂੰ 5 ਦਿਨਾਂ ਦੀ ਧਾਰਮਿਕ ਸੇਵਾ ਲਗਾਈ ਗਈ ਹੈ ਜਦਕਿ ਪ੍ਰਕਾਸ਼ ਪੁਰਬ ਤੱਕ ਤਖ਼ਤ ਸਾਹਿਬ ਦੀ ਪੁਰਾਣੀ ਪ੍ਰਬੰਧਕ ਕਮੇਟੀ ਨੂੰ ਬਹਾਲ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੂੰ ਪੰਜ ਦਿਨ ਪੰਜ ਬਾਣੀਆਂ ਦਾ ਪਾਠ ਸੁਣਨ ਦਾ ਵੀ ਪ੍ਰਬੰਧਕ ਕਮੇਟੀ ਨੂੰ ਹੁਕਮ, ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button