ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ? ਸੰਗਤਾਂ ਨੂੰ ਭੜਕਾਉਣ ਪਿੱਛੇ ਦੀ ਸਾਜਿਸ਼? (ਵੀਡੀਓ)
ਜਾਣੇ ਅਣਜਾਣੇ ਨਹੀਂ ਬਲਕਿ ਇੰਝ ਲੱਗਦੈ ਕਿ ਜਾਣ ਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਜੀ ਹਾਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਫਲਿੱਪਕਾਰਟ ਨਾਂਅ ਦੀ ਆਨਲਾਇਨ ਸ਼ੋਪਿੰਗ ਸਾਈਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਵੇਚੇ ਜਾ ਰਹੇ ਹਨ। ਪੈਰ ਪੂੰਝਣ ਵਾਲੇ ਇਹਨਾਂ ਮੈਟਸ ਦੀ ਕੀਮਤ ਵੀ ਤੈਅ ਕੀਤੀ ਗਈ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।
Read Also ਐਸਜੀਪੀਸੀ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਖਿੱਚਣ ‘ਤੇ ਲਗਾਇਆ ਬੈਨ
ਹਾਲਾਂਕਿ ਇਹ ਕੋਈ ਪਹਿਲਾ ਮੌਕਾ ਜਦੋਂ ਸਿੱਖ ਕੌਮ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਸ਼ਰਧਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਐਮਾਜ਼ਾਨ ‘ਤੇ ਅਜਿਹੀ ਹਰਕਤ ਕੀਤੀ ਗਈ ਸੀ। ਜਿਸ ਲਈ ਬਾਅਦ ਵਿੱਚ ਮਾਫ਼ੀ ਮੰਗ ਲਈ ਗਈ, ਹੁਣ ਜ਼ਰੂਰਤ ਹੈ ਕਿ ਅਜਿਹੀਆਂ ਹਰਕਤਾਂ ਨੂੰ ਨੱਥ ਪਾਈ ਜਾਵੇ। ਅਜਿਹੇ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਕੋਈ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਜ਼ੁਰਅੱਤ ਨਾ ਕਰ ਸਕੇ।
https://youtu.be/4YLvcLMy214
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.