Breaking NewsD5 specialIndiaNewsPunjab

ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮ ਤੀਰਥ ‘ਤੇ ਵੱਡੀ ਖ਼ਬਰ

ਜਲੰਧਰ : ਕਰੋਨਾਵਾਇਰਸ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਚੀਨ ‘ਚੋਂ ਸ਼ੁਰੂ ਹੋਏ ਇਸ ਵਾਇਰਸ ਨੇ ਹੁਣ ਭਾਰਤ ਨੂੰ ਵੀ ਆਪਣੀ ਚਪੇਟ ‘ਚ ਲੈ ਲਿਆ ਹੈ। ਪੰਜਾਬ ਦੀ ਗੱਲ ਕਰੀਏ ਤਾਂ ਸੂਬਾ ਸਰਕਾਰ ਇਸ ਨੂੰ ਲੈ ਕੇ ਸਤਰਕ ਹੈ। ਸਿਹਤ ਮਹਿਕਮਾ ਹਰ ਸ਼ੱਕੀ ‘ਤੇ ਨਜ਼ਰ ਰੱਖ ਰਿਹਾ ਹੈ। ਸੂਬੇ ਭਰ ਦੇ ਹਸਪਤਾਲਾਂ ‘ਚ ਸਪੈਸ਼ਲ ਵਾਰਡ ਬਣਾਏ ਗਏ ਹਨ ਤਾਂ ਜੋ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾਣ।

ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮ ਤੀਰਥ ‘ਤੇ ਵੱਡੀ ਖ਼ਬਰ | Latest News | Punjab

ਬਾਹਰਲੇ ਮੁਲਕਾਂ ਤੋਂ ਆ ਰਹੇ ਪੰਜਾਬੀਆਂ ‘ਤੇ ਵੀ ਤਿਰਛੀ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ‘ਚ ਇਕ ਵਿਅਕਤੀ ਕੁਝ ਦਿਨ ਪਹਿਲਾਂ ਮਲੇਸ਼ੀਆ ਤੋਂ ਪਰਤਿਆ ਸੀ। ਜਿਸ ਨੂੰ ਬੁਖਾਰ ਹੋਣ ਦੀ ਸ਼ਿਕਾਇਤ ‘ਤੇ ਹਸਪਤਾਲ ਲਿਆਂਦਾ ਗਿਆ। ਸ਼ੱਕੀ ਮਰੀਜ਼ ਦਾ ਸੈਂਪਲ ਜਾਂਚ ਲਈ ਭੇਜ ਦਿੱਤਾ ਗਿਆ ਹੈ।

BREAKING | ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਧੂ ਮੂਸੇਵਾਲਾ ਦੀ ਪੇਸ਼ | Sidhu Moosewala at Sri Akal Takhat Sahib

ਜਲੰਧਰ ਸਿਵਲ ਹਸਪਤਾਲ ‘ਚ ਵੀ ਵਾਇਰਸ ਨਾਲ ਨਜਿੱਠਣ ਲਈ ਤਿਆਰੀ ਮੁਕੰਮਲ ਹੈ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ। ਜਿੰਨਾਂ ਕਰੋਨਾਵਾਇਰਸ ਦੇ ਲੱਛਣ ਦੱਸੇ।

BREAKING | ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਧੂ ਮੂਸੇਵਾਲਾ ਦੀ ਪੇਸ਼ | Sidhu Moosewala at Sri Akal Takhat Sahib

ਕਰੋਨਾਵਾਇਰਸ ਕਾਰਨ ਅੰਮ੍ਰਿਤਸਰ ‘ਚ ਵੀ ਆਉਣ ਵਾਲੇ ਸ਼ਰਧਾਲੂਆਂ ਦੀ ਜਾਂਚ ਲਈ ਕੈਂਪ ਲਗਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਸਣੇ ਰਾਮ ਤੀਰਥ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਵਿਦੇਸ਼ ਗਏ ਵਿਦਿਆਰਥੀ, ਵਿਦੇਸ਼ੀ ਵਫ਼ਦ ਜਾਂ ਵਿਦੇਸ਼ ਤੋਂ ਆਏ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button