Breaking NewsD5 specialEntertainmentNewsPunjabTop News

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ

ਅੰਮ੍ਰਿਤਸਰ : ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, “ਮੇਰੇ ਪਿਆਰਿਆਂ ਨਾਲ ਸਵਰਗ ਦੀ ਯਾਤਰਾ।” ਉਨ੍ਹਾਂ ਹੀ ਤਸਵੀਰਾਂ ‘ਤੇ ਟਿੱਪਣੀ ਕਰਦੇ ਹੋਏ ਮਾਨਸੀ ਸ਼ਰਮਾ ਨੇ ਦੋ ਦਿਲ ਦੀਆਂ ਅੱਖਾਂ ਵਾਲਾ ਈਮੋਜੀ ਪੋਸਟ ਕੀਤਾ ਹੈ।

Mohali Protest : ਕਿਸਾਨਾਂ ਨੂੰ ਪੁਲਿਸ ਨੇ ਪਾਇਆ ਘੇਰਾ | Farmers Protest | SKM Protest | D5 Channel Punjabi

ਤਸਵੀਰਾਂ ‘ਚ ਯੁਵਰਾਜ ਹੰਸ ਨੂੰ ਬੇਟੇ ਨੂੰ ਗੋਂਦ ਵਿੱਚ ਚੁੱਕੇ ਹੋਏ ਦੇਖਿਆ ਜਾ ਸਕਦਾ ਹੈ। ਜਦੋਂ ਕਿ ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਉਨ੍ਹਾਂ ਦੇ ਨਾਲ ਪੋਜ਼ ਦੇ ਰਹੀ ਹੈ। ਯੁਵਰਾਜ ਨੂੰ ਚਿੱਟੇ ਰੰਗ ਦਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ। ਜਦੋਂ ਕਿ ਮਾਨਸੀ ਨੇ ਫੁੱਲਦਾਰ ਲਾਲ ਅਤੇ ਚਿੱਟੇ ਰੰਗ ਦਾ ਸੂਟ ਪਾਇਆ ਹੋਇਆ ਹੈ। ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ, ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਸੁੱਖਣਾ ਪੂਰੀ ਕਰਨ ਲਈ ਅਤੇ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਏ ਹਨ।

Chandigarh Protest : Mohali ‘ਚ ਕਿਸਾਨਾਂ ਦਾ ਧਮਾਕਾ, ਡਰੀ ਸਰਕਾਰ! ਟਿਕੈਤ ਕੱਢਿਆ ਬਾਹਰ | D5 Channel Punjabi

ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਬਾਬਾ ਜੀ ਦੀ ਉਨ੍ਹਾਂ ਦੇ ਪਰਿਵਾਰ ਤੇ ਅਪਾਰ ਕਿਰਪਾ ਹੈ। ਇਸ ਲਈ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਏ ਹਨ। ਉਨ੍ਹਾਂ ਪਰਿਵਾਰ ਦੀ ਸ਼ਾਂਤੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਹਾਲ ਹੀ ‘ਚ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਨੇ ਆਪਣੇ ਬੇਟੇ ਹਰਦਾਨ ਦਾ ਜਨਮਦਿਨ ਮਨਾਇਆ। ਜੋੜੇ ਨੂੰ 2020 ਵਿੱਚ ਇੱਕ ਬੱਚੇ ਦੀ ਬਖਸ਼ਿਸ਼ ਹੋਈ ਸੀ।

 

View this post on Instagram

 

A post shared by Yuvraaj Hans (@yuvrajhansofficial)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button