Breaking NewsD5 specialNewsPress ReleasePunjabTop News

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਬੁਲਾਈ ਗਈ ਪੰਥਕ ਇਕੱਤਰਤਾ

 ਪੰਥਕ ਇਕੱਤਰਤਾ ’ਚ ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁਟਤਾ ਦਾ ਪ੍ਰਗਟਾਵਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਸਿੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ, ਉਥੇ ਹੀ ਇਕਜੁਟ ਹੋ ਕੇ ਪੰਥ ਵਿਰੋਧੀਆਂ ਨੂੰ ਮਾਤ ਦੇਣ ਦੀ ਵਚਨਬੱਧਤਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਇਕਮਤ ਹੋ ਕੇ ਐਲਾਨ ਕੀਤਾ ਕਿ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਇਕਜੁਟ ਹੋ ਕੇ ਕੀਤਾ ਜਾਵੇਗਾ।

BIG NEWS : High Court ਪਹੁੰਚਿਆ ਡੇਰਾ ਮੁਖੀ Ram Rahim, ਕੀਤੀ ਅਪੀਲ | D5 Channel Punjabi

ਪੰਥਕ ਇਕੱਠ ਵੱਲੋਂ ਮਹਿਸੂਸ ਕੀਤਾ ਗਿਆ ਕਿ ਹੁਣ ਸਿੱਖ ਪੰਥ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਇਸ ਲਈ ਸਰਕਾਰਾਂ ਨੂੰ ਸਮਾਂ ਰਹਿੰਦਿਆਂ ਸੰਭਲ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਨੇ ਸਿੱਖ ਕੌਮ ਨੂੰ ਡੂੰਘੀ ਮਾਨਸਿਕ ਪੀੜਾ ਦਿੱਤੀ ਹੈ ਅਤੇ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਕਿ ਅਜਿਹੀਆਂ ਘਟਨਾਵਾਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਜਾਵੇ। ਇਕੱਤਰਤਾ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਸਰਕਾਰਾਂ ਦੀ ਨਾਕਾਮੀ ਕਾਰਨ ਬੇਅਦਬੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਵੱਧ ਰਹੇ ਹਨ, ਪਰ ਸਿੱਖ ਪੰਥ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਸਰਕਾਰ ਵੱਲੋਂ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਤੱਕ ਨਾ ਲੈ ਕੇ ਜਾਣ ਕਾਰਨ ਸੰਗਤ ਦਾ ਕਾਨੂੰਨ ਅਤੇ ਸਰਕਾਰੀ ਤੰਤਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ, ਇਸ ਲਈ ਸਿੱਖ ਪੰਥ ਆਪ ਫੈਸਲਾ ਲੈਣ ਲਈ ਮਜ਼ਬੂਰ ਹੋ ਰਿਹਾ ਹੈ।

http://Kapurthala Beadbi News : Beadbi ਮਾਮਲੇ ‘ਚ ਵੱਡਾ ਮੋੜ, Police ਨੇ ਕੀਤੇ ਵੱਡੇ ਖ਼ੁਲਾਸੇ, ਕੌਣ ਹੈ ਅਸਲ ਸਾਜਿਸ਼ਕਰਤਾ?

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਭਾਈ ਜਤਿੰਦਰ ਸਿੰਘ ਕੈਲੇਫੋਰਨੀਆ, ਬਾਬਾ ਗੁਰਦਿਆਲ ਸਿੰਘ ਟਾਂਡਾ, ਬਾਬਾ ਹਰਦੇਵ ਸਿੰਘ ਤਲਵੰਡੀ ਰਾਈਆਂ, ਬਾਬਾ ਅਮੀਰ ਸਿੰਘ ਨਾਨਕਸਰ ਸੰਪ੍ਰਦਾ, ਬਾਬਾ ਜਗਜੀਤ ਸਿੰਘ ਲੋਪੋ ਵਾਲੇ, ਬੀਬੀ ਕਿਰਨਜੋਤ ਕੌਰ, ਮਹੰਤ ਰਵਿੰਦਰ ਦਾਸ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਵਚਨਬੱਧਤਾ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ, ਇਸ ਦਾ ਹਰ ਪੱਧਰ ’ਤੇ ਜਥੇਬੰਦੀਆਂ ਸਹਿਯੋਗ ਕਰਨਗੀਆਂ।

Punjab Politics : Sidhu ਤੇ Kejriwal ਦੀ ਖੜਕੀ, Bhagwant Mann ਦੀ ਧਮਾਕੇਦਾਰ Entry | D5 Channel Punjabi

ਇਸ ਮੌਕੇ ਬੇਅਦਬੀਆਂ ਦੇ ਚਲਨ ਨੂੰ ਲੈ ਕੇ ਕੁਝ ਮਤੇ ਵੀ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਤੇ ਸ. ਭਗਵੰਤ ਸਿੰਘ ਸਿਆਲਕਾ ਨੇ ਪੜ੍ਹੇ ਅਤੇ ਹਾਜ਼ਰ ਇਕੱਠ ਨੇ ਇਨ੍ਹਾਂ ਨੂੰ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ਵਿਚ ਕਿਹਾ ਗਿਆ ਕਿ ਬੇਅਦਬੀ ਦੀਆਂ ਘਟਨਾਵਾਂ ਯੋਜਨਾਬਧ ਢੰਗ ਨਾਲ ਪੰਥ ਦੋਖੀਆਂ ਵੱਲੋਂ ਕਰਵਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਪਿੱਛੇ ਕੰਮ ਕਰਦੇ ਮਾਸਟਰਮਾਈਂਡ ਅਜੇ ਤੱਕ ਨਹੀਂ ਲੱਭੇ ਜਾ ਸਕੇ ਅਤੇ ਕਿਸੇ ਵੀ ਦੋਸ਼ੀ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਗਈ। ਸਰਕਾਰਾਂ ਦੇ ਇਸ ਵਤੀਰੇ ਕਾਰਨ ਬੇਅਦਬੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਦਿਨੋ-ਦਿਨ ਵੱਧ ਰਹੇ ਹਨ। ਇਸ ਦੌਰਾਨ ਕਿਹਾ ਗਿਆ ਕਿ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ਾਂ ਲਈ ਜ਼ਮੀਨ ਤਿਆਰ ਹੋ ਰਹੀ ਹੈ, ਪਰ ਸਰਕਾਰਾਂ ਇਸ ਨੂੰ ਹੌਲੇ ਵਿਚ ਲੈ ਰਹੀਆਂ ਹਨ।

Kapurthala Beadbi News : Beadbi ਮਾਮਲੇ ‘ਤੇ Police ਦਾ ਐਕਸ਼ਨ ਵੱਡੇ ਖੁਲਾਸੇ | D5 Channel Punjabi

ਇਕੱਠ ਨੇ ਮਤਿਆਂ ਰਾਹੀਂ ਅਪੀਲ ਕੀਤੀ ਕਿ ਹਰ ਸਿੱਖ ਦੋਖੀ ਤਾਕਤਾਂ ਦੇ ਮਨਸੂਬਿਆਂ ਨੂੰ ਬੇਨਕਾਬ ਕਰਨ ਲਈ ਆਪਣਾ ਫ਼ਰਜ਼ ਪਛਾਣੇ। ਜਿਥੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਮੋਹਰਿਆਂ ਨੂੰ ਸਜ਼ਾ ਦਿਵਾਉਣੀ ਜ਼ਰੂਰੀ ਹੈ, ਉਥੇ ਹੀ ਬੇਅਦਬੀ ਦੇ ਸਾਜ਼ਿਸ਼-ਕਰਤਾਵਾਂ ਤੱਕ ਪਹੁੰਚਣਾ ਇਸ ਤੋਂ ਵੀ ਲਾਜ਼ਮੀ ਹੈ। ਪੰਥਕ ਇਕੱਠ ਵੱਲੋਂ ਪਾਸ ਕੀਤੇ ਗਏ ਮਤਿਆਂ ਵਿਚ ਪੰਥਕ ਏਕਤਾ ਅਤੇ ਇਕਸੁਰਤਾ ਨੂੰ ਮਜ਼ਬੂਤ ਕਰਨ ਦਾ ਵੀ ਸੱਦਾ ਦਿੱਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦੇ ਮੱਦੇਨਜ਼ਰ ਸੰਗਤਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।  ਇਸ ਮੌਕੇ ਬਾਬਾ ਨਾਗਰ ਸਿੰਘ ਤਰਨਾ ਦਲ ਵੱਲੋਂ ਪੇਸ਼ ਕੀਤੇ ਗਏ ਮਤੇ ਵਿਚ ਸ਼੍ਰੋਮਣੀ ਕਮੇਟੀ ਨਾਲ ਹਰ ਪੱਧਰ ’ਤੇ ਖੜ੍ਹਨ ਦਾ ਐਲਾਨ ਕੀਤਾ ਗਿਆ। ਕਿਹਾ ਗਿਆ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਸਨਮੁਖ ਜੋ ਵੀ ਪੰਥਕ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ਨੂੰ ਸਾਰੀਆਂ ਸਿੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਅਮਲੀ ਜਾਮਾ ਪਹਿਨਾਉਣ ਲਈ ਮੋਹਰੀ ਰਹਿਣਗੀਆਂ।

“Beadbi ਦੀ ਘਟਨਾ ਹੋਣ ‘ਤੇ ਸਿੱਖ ਫ਼ੌਜਾਂ ਲਾਉਣਗੀਆਂ ਸੌਧਾ” | Kapurthala Beadbi | D5 Channel Punjabi

ਇਕੱਤਰਤਾ ’ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਸਤਨਾਮ ਸਿੰਘ ਕਾਰਸੇਵਾ ਸ੍ਰੀ ਅਨੰਦਪੁਰਪੁਰ ਸਾਹਿਬ, ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵੱਲੋਂ ਬਾਬਾ ਅਵਨੀਤ ਸਿੰਘ, ਬਾਬਾ ਜਗਜੀਤ ਸਿੰਘ ਲੋਪੋ, ਬਾਬਾ ਇਕਬਾਲ ਸਿੰਘ ਅਕਾਲਗੜ੍ਹ, ਬਾਬਾ ਹਰੀ ਸਿੰਘ ਤੇ ਬਾਬਾ ਅਵਤਾਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਜੋਗਿੰਦਰ ਸਿੰਘ ਕੈਲੇਫੋਨੀਆ, ਭਾਈ ਕਵਰਚੜ੍ਹਤ ਸਿੰਘ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਸ. ਸਰਵਨ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ, ਗੁਰਦੁਆਰਾ ਯਾਦਗਾਰ ਸ਼ਹੀਦਾਂ ਅਗਵਾਨ ਦੇ ਮੁਖੀ ਬਾਬਾ ਸੁਖਵਿੰਦਰ ਸਿੰਘ ਅਗਵਾਨ, ਭਾਈ ਮਧੂਪਾਲ ਸਿੰਘ ਮੋਗਾ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ, ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ, ਦਮਦਮੀ ਟਕਸਾਲ ਤੋਂ ਬਾਬਾ ਸੁਖਦੇਵ ਸਿੰਘ, ਬਾਬਾ ਮਹਾਵੀਰ ਸਿੰਘ ਤਾਜੇਵਾਲ, ਬਾਬਾ ਸਰਦਾਰਾ ਸਿੰਘ ਗੁਰੂ ਕਾ ਬਾਗ, ਬਾਬਾ ਘੋਲਾ ਸਿੰਘ ਵੱਲੋਂ ਬਾਬਾ ਚਰਨਜੀਤ ਸਿੰਘ ਸਰਹਾਲੀ ਵਾਲੇ, ਸ. ਹਰਜਿੰਦਰ ਸਿੰਘ ਮੁੱਖ ਸਲਾਹਕਾਰ ਬੀਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਬਾਬਾ ਸੁੱਖਾ ਸਿੰਘ ਕਾਰਸੇਵਾ ਸਰਹਾਲੀ, ਬਾਬਾ ਗੁਰਦੇਵ ਸਿੰਘ ਭਗਤਾਂ ਦਾ ਡੇਰਾ ਅੰਮ੍ਰਿਤਸਰ, ਬਾਬਾ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਮਹੰਤ ਰਮਿੰਦਰ ਦਾਸ, ਬਾਬਾ ਗੁਰਦਿਆਲ ਸਿੰਘ ਟਾਂਡਾ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਰਾਮੂਖੇੜਾ ਹੁਸ਼ਿਆਰਪੁਰ, ਬਾਬਾ ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਬਾਬਾ ਹਰਜਿੰਦਰ ਸਿੰਘ ਬਲਾਚੋਰ, ਬਾਬਾ ਤਰਲੋਕ ਸਿੰਘ ਤਰਨਾ ਦਲ ਖਿਆਲਾ, ਬਾਬਾ ਗੁਰਜੀਤ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਸੁਬੇਗ ਸਿੰਘ ਡੇਰਾ ਕਾਰਸੇਵਾ ਗੋਇੰਦਵਾਲ ਸਾਹਿਬ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਹਰਦੇਵ ਸਿੰਘ ਤਲਵੰਡੀ ਕਾਦੀਆਂ, ਬਾਬਾ ਦਵਿੰਦਰ ਸਿੰਘ, ਬਾਬਾ ਗੁਰਦਿੱਤ ਸਿੰਘ, ਬਾਬਾ ਦਲਬੀਰ ਸਿੰਘ ਗੁਰੂ ਕਾ ਬਾਗ, ਬਾਬਾ ਗੁਰਬਖ਼ਸ਼ ਸਿੰਘ ਨਿਰਮਲ ਕੁਟੀਆ ਤਰਨ ਤਾਰਨ, ਬਾਬਾ ਜੋਰਾ ਸਿੰਘ ਬਧਨੀ ਕਲਾਂ ਮੋਗਾ, ਬਾਬਾ ਅਮੀਰ ਸਿੰਘ ਜਵੱਦੀ ਕਲਾ, ਬਾਬਾ ਅਮਰੀਕ ਸਿੰਘ ਕਾਰਸੇਵਾ ਪਟਿਆਲਾ, ਬਾਬਾ ਸ਼ਿੰਦਾ ਸਿੰਘ, ਬਾਬਾ ਸਰਬੰਸ ਸਿੰਘ ਜਲਾਲਾਬਾਦ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ ਆਦਿ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਸਬੰਧੀ ਕਮੇਟੀ ਗਠਿਤ ਕੀਤੀ ਜਾਵੇਗੀ- ਐਡਵੋਕੇਟ ਧਾਮੀ

ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ। ਇਸ ਕਮੇਟੀ ਵਿਚ ਦੋ ਨੁਮਾਇੰਦੇ ਜਥੇਬੰਦੀਆਂ ਵਿੱਚੋਂ, ਦੋ ਸ਼੍ਰੋਮਣੀ ਕਮੇਟੀ ਵੱਲੋਂ ਅਤੇ ਦੋ ਪੰਥਕ ਵਿਦਵਾਨਾਂ ਵਿੱਚੋਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਘਟਨਾ ਦੀ ਤਹਿ ਤੱਕ ਜਾਣ ਲਈ ਸੀਸੀਟੀਵੀ ਦ੍ਰਿਸ਼ ਦੇਖੇ ਹਨ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਬਾਹਰ ਦੇ ਕੈਮਰੇ ਖੰਗਾਲਣ ਲਈ ਗਠਿਤ ਕੀਤੀ ਜਾਣ ਵਾਲੀ ਕਮੇਟੀ ਕਾਰਜ ਕਰੇਗੀ। ਉਨ੍ਹਾਂ ਦੱਸਿਆ ਕਿ ਸੀਸੀਟੀ ਕੈਮਰਿਆਂ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਘਟਨਾ ਵਾਲੇ ਦਿਨ ਸਵੇਰੇ 8:30 ਵਜੇ ਜ਼ਲ੍ਹਿਆਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਾ ਸੀ।

Patiala-Sirhind Road Accident : Navjot Sidhu ਦੀ ਗੱਡੀ ਸਾਹਮਣੇ ਹੋਇਆ Accident || D5 Channel Punjabi

ਇਸ ਦੌਰਾਨ ਉਹ ਪਹਿਲੀ ਵਾਰ ਕਰੀਬ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪਰਕਰਮਾਂ ਵਿਚ ਦਾਖਲ ਹੋਣ ਲਈ ਆਇਆ, ਪਰ ਵਾਪਸ ਮੁੜ ਗਿਆ। ਇਸ ਮਗਰੋਂ ਉਹ ਪਲਾਜ਼ਾ ਰਾਹੀਂ ਸ੍ਰੀ ਗੁਰੂ ਰਾਮਦਾਸ ਨਿਵਾਸ ਵਾਲੇ ਪਾਸੇ ਪੁੱਜਾ ਅਤੇ ਸਵੇਰੇ 9:38 ਵਜੇ ਲੰਗਰ ਘਰ ਵਿਚ ਦਾਖਲ ਹੋਇਆ। ਉਸ ਨੇ ਲੰਗਰ ਛਕਿਆ ਅਤੇ ਚਾਹ ਪੀਤੀ। ਇਥੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 10:19 ਵਜੇ ਪਰਕਰਮਾਂ ਵਿਚ ਦਾਖ਼ਲ ਹੋਇਆ। ਦੋਸ਼ੀ ਵਿਅਕਤੀ 10:34 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਅੰਦਰ ਪਹਿਲੀ ਵਾਰ ਪੁੱਜਾ। 10:37 ’ਤੇ ਹਰਿ ਕੀ ਪਓੜੀ ਦੇ ਉੱਪਰ ਗਿਆ ਅਤੇ 11:45 ਵਜੇ ਬਾਹਰ ਆਇਆ। ਇਸ ਮਗਰੋਂ ਉਹ ਫਿਰ ਸੱਚਖੰਡ ਅੰਦਰ ਦਾਖਲ ਹੋਇਆ ਅਤੇ 5:46 ‘ਤੇ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੱਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਰਾਹੀਂ ਸਪੱਸ਼ਟ ਹੋਇਆ ਕਿ ਉਹ ਡਰਿਆ ਹੋਇਆ ਸੀ ਅਤੇ ਸਾਰਾ ਦਿਨ ਮੂੰਹ ਨੀਵਾਂ ਕਰਕੇ ਚੱਲਦਾ ਰਿਹਾ। ਇਸ ਦੌਰਾਨ ਉਸ ਨੂੰ ਜੇਬਕਤਰਾ ਆਦਿ ਸਮਝ ਕੇ ਟਾਕਸਫੋਰਸ ਵਾਲਿਆਂ ਨੇ ਬਾਹਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਫ ਨਜ਼ਰ ਆਉਂਦਾ ਹੈ ਕਿ ਦੋਸ਼ੀ ਮੰਦਭਾਵਨਾ ਨਾਲ ਹੀ ਆਇਆ ਸੀ ਅਤੇ ਪਿੱਛੋਂ ਮਿਲੀ ਟ੍ਰੇਨਿੰਗ ਅਨੁਸਾਰ ਕੰਮ ਕਰ ਰਿਹਾ ਸੀ।

Punjab Politics : ਵੱਡੀ Rally ‘ਚ ਗਰਜਿਆ Sukhbir Badal ਲਿਆਤੀ ਹਨੇਰੀ, ਇਕੱਠ ਵੇਖ ਹਿੱਲ੍ਹੇ Channi – Kejriwal

ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਿੱਖ ਪੰਥ ਨੇ ਉਸ ਨੂੰ ਜੋ ਵੀ ਸਜ਼ਾ ਦਿੱਤੀ ਹੈ, ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਅਤੇ ਸਰਕਾਰਾਂ ਵੱਲੋਂ ਇਨਸਾਫ ਨਾ ਦਿੱਤੇ ਜਾਣ ਕਰਕੇ ਦਿੱਤੀ ਹੈ। ਜੇਕਰ ਸਰਕਾਰਾਂ ਦੀ ਮਨਸ਼ਾ ਸਾਫ ਹੋਵੇ ਤਾਂ ਦੋਸ਼ੀ ਕਦੀ ਵੀ ਅਜਿਹੀਆਂ ਹਰਕਤਾਂ ਨਹੀਂ ਕਰ ਸਕਦੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਪੂਰਥਲਾ ਦੇ ਪਿੰਡ ਨਜ਼ਾਮਪੁਰ ਮੋੜ ਵਿਖੇ ਵਾਪਰੀ ਘਟਨਾ ਵਿਚ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਾਣਬੁਝ ਕੇ ਉਥੋਂ ਦੇ ਗ੍ਰੰਥੀ ਤੇ ਉਸ ਦੇ ਪਰਿਵਾਰ ਨੂੰ ਉਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਮਨਮਰਜ਼ੀ ਦੀਆਂ ਕਾਰਵਾਈ ਤੋਂ ਬਾਝ ਆਉਣ, ਨਹੀਂ ਤਾਂ ਇਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ।

Golden Temple Beadbi : Beadbi ਨੂੰ ਲੈ ਕੇ Darbar Sahib ਤੋਂ ਹੋਇਆ ਵੱਡਾ ਐਲਾਨ | LIVE | D5 Channel Punjabi

ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਵਿਚਾਰ ਵਿਟਾਂਦਰਾ ਕੀਤਾ। ਇਸ ਮੌਕੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਕੀਤੀ ਗਈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button