Breaking NewsD5 specialNewsPress ReleasePunjabTop News

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਕਰਕੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ S. Kulwinder Singh Ramdas ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। S. Kulwinder Singh ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਉਥੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਹੀਦਾਂ ਨੂੰ ਸ਼ਰਧਾ ਅਰਪਣ ਕਰਨ ਲਈ ਨਤਮਸਤਕ ਹੁੰਦੀਆਂ ਹਨ।

Kisan Bill 2020 : ਕਿਸਾਨਾਂ ਤੋਂ ਡਰਿਆ ਖੇਤੀ ਮੰਤਰੀ Tomar, ਮਾਰਿਆ ਯੂ-ਟਰਨ | D5 Channel Punjabi

ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਸੰਗਤਾਂ ਦੀਆਂ ਭਾਵੁਕਤਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਸੰਗਤਾਂ ਅੰਦਰ ਵੈਰਾਗ ਦੀ ਭਾਵਨਾ ਹੁੰਦੀ ਹੈ। ਅਜਿਹੇ ਮੌਕੇ ਹੁੱਲੜਬਾਜ਼ੀ ਕਰਕੇ ਮਾਹੌਲ ਨੂੰ ਖਰਾਬ ਕਰਨਾ ਬਰਦਾਸ਼ਤ ਕਰਨਯੋਗ ਨਹੀਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੋਈ ਵੀ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button