Breaking NewsD5 specialNewsPoliticsPunjabUncategorized

ਸ੍ਰੋਮਣੀ ਅਕਾਲੀ ਦਲ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਲਈ 2 ਜਨਵਰੀ ਤੋਂ ਆਖੰਡ ਪਾਠਾਂ ਦੀ ਸ਼ੁਰੂਆਤ ਕਰੇਗਾ 

ਸਬ ਕਮੇਟੀ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਖੇਤੀ ਕਾਨੂੰਨ ਖਾਰਜ ਕਰਨ ਵਾਸਤੇ ਕੇਂਦਰ ’ਤੇ ਦਬਾਅ ਪਾਉਣ ਵਾਸਤੇ ਯਤਨ ਦੁੱਗਣੇ ਕਰੇਗੀ

ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਾਨੁੰਨ ਖਾਰਜ ਕਰਨ ਵਾਸਤੇ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਤੋਂ ਭੱਜਣਾ ਨਹੀਂ ਚਾਹੀਦਾ

ਕੇਂਦਰੀ ਏਜੰਸੀਆਂ ਵੱਲੋਂ ਆੜਤੀਆਂ ਦੇ ਖਿਲਾਫ ਬਦਲਖੋਰੀ ਦੀ ਚਲਾਈ ਮੁਹਿੰਮ ਦੀ ਕੀਤੀ ਨਿਖੇਧੀ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਕਿ ਉਹ ਸੰਤ ਰਾਮ ਸਿੰਘ  ਸੀਂਗੜੀ ਵਾਲਿਆਂ ਅਤੇ 42 ਹੋਰਨਾਂ ਜੋ ਚਲ ਰਹੇ ਕਿਸਾਨ ਸੰਘਰਸ਼ ਖਿਲਾਫ ਸ਼ਹੀਦ ਹੋਏ ਦੀ ਯਾਦ ਵਿਚ 2 ਜਨਵਰੀ ਤੋਂ  ਆਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਹੋਰ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਦਬਾਅ ਬਣਾਇਅ ਜਾਵੇਗਾ। ਇਸ ਬਾਰੇ ਫੈਸਲਾ ਇਥੇ ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।

ਲਓ ਜੀ ! ਹੁਣ ਖਾਲਸਾ ਏਡ ਨੇ ਬਾਰਡਰ ‘ਤੇ ਲਾਏ ਨਵੇਂ ਯੰਤਰ , ਹਰ ਵਰਗ ਨੂੰ ਮਿਲੀ ਵੱਖਰੀ ਸਹੂਲਤ , ਕਿਸਾਨਾਂ ਦਾ ਵਧਿਆ ਜੋਸ਼

ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪਹਿਲਾ ਆਖੰਡ ਪਾਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਬਹਾਦਰਗੜ੍ਹ ਵਿਖੇ 2 ਜਨਵਰੀ ਨੂੰ ਰੱਖਵਾਇਆ ਜਾਵੇਗਾ ਜਿਸ ਮਗਰੋਂ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਸਬੰਧਤ ਜ਼ਿਲ੍ਹਿਆਂ ‘ਚ ਸ਼ਹੀਦਾਂ ਲਈ ਸ਼ਰਧਾਂਜਲੀ ਪ੍ਰੋਗਰਾਮ ਕੀਤੇ ਜਾਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਜਾਵੇ। ਕਮੇਟੀ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਜੋ ਕਿਸਾਨ ਸੰਘਰਸ਼ ਵਿਚ ਰੁੱਝੇ ਹਨ, ਦੇ ਪਰਿਵਾਰਾਂ ਦੀ ਡਟਵੀਂ ਮਦਦ ਕੀਤੀ ਜਾਵੇ ਅਤੇ ਉਹਨਾਂ ਦੇ ਖੇਤ ਬਿਨਾਂ ਸੰਭਾਲੇ ਨਾ ਰਹਿਣ।

ਕਿਸਾਨਾਂ ਦੀ ਸੇਵਾ ਲਈ ਛੱਡਿਆ ਆਪਣਾ ਕਾਰੋਬਾਰ,ਹੁਣ ਹਰ ਪਾਸੇ ਹੋ ਰਹੇ ਨੇ ਚਰਚੇ,ਸ਼ਰਮ ਨਾਲ ਪਾਣੀ-ਪਾਣੀ ਹੋਈ ਕੇਂਦਰ ਸਰਕਾਰ!

ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਦੀ ਸਬ ਕਮੇਟੀ ਜਿਸ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵੱਲੋਂ ਆਉਂਦੇ ਦਿਨਾਂ ਵਿਚ ਹਮ ਖਿਆਲੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਤਿੰਨ ਖੇਤੀ ਐਕਟ ਰੱਦ ਕਰਨ ਵਾਸਤੇ ਐਨ ਡੀ ਏ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। ਸਬ ਕਮੇਟੀ ਹੋਰ ਪਾਰਟੀਆਂ ਨਾਲ ਇਸ ਬਾਰੇ ਵੀ ਰਾਇ ਮਸ਼ਵਰਾ ਕਰੇਗੀ ਕਿ ਸੰਘੀ ਢਾਂਚਾ ਲਾਗੂ ਹੋਣਾ ਯਕੀਨੀ ਬਣਾਇਆ ਜਾਵੇ ਜਿਸ ਵਿਚ ਰਾਜਾਂ ਦੀਆਂ ਤਾਕਤਾਂ ਕੇਂਦਰ ਸਰਕਾਰ ਵੱਲੋਂ ਖਤਮ ਨਾ ਕੀਤੀਆਂ ਜਾਣ। ਕਮੇਟੀ ਨੇ ਇਹ ਵੀ ਨੋਟਿਸ ਲਿਆ ਕਿ ਭਾਜਪਾ ਇਸ ਸਬੰਧ ਵਿਚ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚਲ ਰਹੀ ਹੈ।

🔴LIVE| ਸਿੰਘੂ ਬਾਰਡਰ ਤੋਂ ਕਿਸਾਨ ਅੰਦੋਲਨ ਲਾਈਵ, ਹੁਣ ਤੱਕ ਦੀ ਵੱਡੀ ਕਵਰੇਜ਼ !

ਕੋਰ ਕਮੇਟੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਤਿੰਨ ਐਕਟ ਖਾਰਜ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਤੋਂ ਨਹੀਂ ਭੱਜਣਾ ਚਾਹੀਦਾ।  ਉਹਨਾਂ ਕਿਹਾ ਕਿ ਅਜਿਹਾ ਕਰਨਾ ਦੇਸ਼ ਦੇ ਹਿੱਤ ਵਿਚ ਅਤੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ’ਤੇ ਹਊਮੇ ਤੇ ਹੰਕਾਰ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਨੂੰ ਰੱਦ ਕਰਨ ਨੇ ਪਹਿਲਾਂ ਹੀ ਗਲਤ ਸੰਦੇਸ਼ ਦਿੱਤਾ ਹੈ ਕਿ ਕੇਂਦਰ ਸਰਕਾਰ ਪਿਛਲੇ ਸੈਸ਼ਨ ਵਿਚ ਜਬਰੀ ਮੜ ਤਿੰਨ ਐਕਟਾਂ ’ਤੇ ਚਰਚਾ ਕਰਨ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੁਰ ਕਰਨ ਵਾਸਤੇ ਐਮਰਜੰਸੀ ਸੈਸ਼ਨ ਸੱਦਣਾ ਚਾਹੀਦਾ ਹੈ।

🔴LIVE| ਕੇਂਦਰ ਸੱਦੇਗੀ ਪਾਰਲੀਮੈਂਟ ਸੈਸ਼ਨ ? ਕਾਨੂੰਨ ਹੋਣਗੇ ਰੱਦ ? ਕਿਸਾਨਾਂ ਦੇ ਐਕਸ਼ਨ ਅੱਗੇ ਮੋਦੀ ਨੇ ਮੰਨੀ ਹਾਰ

ਇਸ ਦੌਰਾਨ ਕੋਰ ਕਮੇਟੀ ਨੇ ਇਹ ਵੀ ਸੰਕਲਪ ਲਿਆ ਕਿ ਪੰਜਾਬ ਦੇ ਭਵਿੱਖ ਲਈ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸਨੇ ਸੰਕਲਪ ਲਿਆ ਕਿ ਸ੍ਰੋਮਣੀ ਅਕਾਲੀ ਦਲ ਇਸ ਬੁਨਿਆਦੀ ਸਿਧਾਂਤ ਨੁੰ ਕਦੇ ਵੀ ਖੋਰਾ ਨਹੀਂ ਲੱਗਣ ਦੇਵੇਗਾ ਅਤੇ ਇਹ ਪੰਜਾਬ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਹਰ ਹੀਲੇ ਸ਼ਾਂਤੀ ਬਣਾਈ ਰੱਖਣਾ ਯਕੀਨੀ ਬਣਾਉਣ ਲਈ ਕੰਮ ਕਰੇਗਾ। ਕੋਰ ਕਮੇਟੀ ਨੇ  ਕੇਂਦਰ ਸਰਕਾਰ ਦੀ ਆੜਤੀਆਂ ਪ੍ਰਤੀ ਬਦਲਾਖੋਰੀ ਵਾਲੀ ਕਾਰਵਾਈਆਂ ਦੀ  ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ’ਤੇ ਕੇਂਦਰੀ ਏਜੰਸੀਆਂ ਦੀ ਇਹ ਛਾਪੇਮਾਰੀ ਲੋਕਤੰਤਰੀ ਢਾਂਚੇ ਵਿਚ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਾਰਟੀ ਨੇ ਆੜਤੀਆ ਭਾਈਚਾਰੇ ਨੁੰ ਵਿਸ਼ਵਾਸ ਦੁਆਇਟਾ ਕਿ ਸ੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਡੱਟ ਕੇ ਖੜਨਾ ਅਤੇ ਕਿਸੇ ਵੀ ਤਰੀਕੇ ਉਹਨਾਂ ਨੂੰ ਨਿਸ਼ਾਨਾ ਨਹੀਂ ਬਣਾਉਣ ਦੇਵੇਗਾ।

ਕਿਸਾਨਾਂ ਦਾ ਵੱਡਾ ਐਕਸ਼ਨ,ਹੁਣ ਮੋਦੀ ਨੂੰ ਨਹੀਂ ਸਿੱਧਾ ਅੰਬਾਨੀਆਂ ਤੇ ਅੰਡਾਨੀਆਂ ਨੂੰ ਦਿੱਤਾ ਝਟਕਾ

ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ  ਪਾਰਟੀ ਆਉਂਦੀਆਂ ਨਗਰ ਨਿਗਮ ਤੇ ਮਿਉਂਸਪਲ ਕਮੇਟੀ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ। ਇਸਨੇ ਇਹ ਵੀ ਫੈਸਲਾ ਕੀਤਾ ਕਿ ਪਾਰਟੀ ਦੇ ਆਬਜ਼ਰਵਰ 5 ਜਨਵਰੀ ਤੱਕ ਪਾਰਟੀ ਦੇ ਉਮੀਦਵਾਰ ਤੈਅ ਕਰ ਦੇਣਗੇ। ਇਸਨੇ ਕੁਲਵੰਤ ਸਿੰਘ ਕੁਲਾਰਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ  ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਸ੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ.  ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ,  ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਸ਼ਮੂਲੀਅਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button