Breaking NewsD5 specialNewsPoliticsPunjab

ਸ੍ਰੋਮਣੀ ਅਕਾਲੀ ਦਲ ਟਕਸਾਲੀ ਦਾ ਸਪੱਸ਼ਟ ਐਲਾਨ ਪਾਰਟੀ ਭੰਗ ਨਹੀਂ ਕੀਤੀ ਜਾ ਸਕਦੀ, ਹਮਖਿਆਲੀਆ ਨਾਲ ਏਕਤਾ ਲਈ ਹਰ ਸਮੇਂ ਤਿਆਰ ਹਾਂ : ਬ੍ਰਹਮਪੁਰਾ

ਚੰਡੀਗੜ੍ਹ : ਅਸੀਂ ਸਮੁੱਚੇ ਪੰਥਕ ਧੜਿਆ ‘ਚ ਏਕਤਾ ਦੇ ਹਾਮੀ ਹਾਂ ਪਰ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੋਂਦ ਹਸਤੀ ਹਮੇਸਾ ਬਰਕਰਾਰ ਰਹੇਗੀ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਹੰਗਾਮੀ ਮੀਟਿੰਗ ਵਿੱਚ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ ਸਾਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਹੋਈ ਹੰਗਾਮੀ ਮੀਟਿੰਗ ਵਿੱਚ ਕੌਰ ਕਮੇਟੀ ਦੇ ਪ੍ਰਮੁੱਖ ਮੈਂਬਰਾ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ,ਹਰਸੁਖਇੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਤੋਂ ਇਲਾਵਾ ਸਾਹਿਬ ਸਿੰਘ ਬਡਾਲੀ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਿੱਸਾ ਲਿਆ।

ਪੰਜਾਬ ਦੇ ਬੁਢਾਪਾ ਪੈਨਸ਼ਨ ਘਪਲੇ ਦੀ ਪੂਰੀ ਰਿਪੋਰਟ |ਵੇਖੋ ਕਿਹੜੇ ਜ਼ਿਲ੍ਹੇ ਦੇ ਕਿੰਨੇ ਨਕਲੀ ਬਜ਼ੁਰਗ, Pension ਮੋੜਨੀ ਪਏਗੀ

ਜਦਕਿ ਤਿੰਨ ਕੌਰ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮੱਖਣ ਸਿੰਘ ਨੰਗਲ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨਾਲ ਫੋਨ ਤੇ ਗੱਲਬਾਤ ਕਰਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭਵਿੱਖ ਵਿੱਚ ਸ੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਏਕਤਾ ਦੀ ਕਿਸੇ ਸਰਤ ਤਹਿਤ ਭੰਗ ਨਹੀ ਕੀਤਾ ਜਾ ਸਕਦਾ ਪਰ ਸ੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਸਮੇਤ ਕਿਸੇ ਵੀ ਪੰਥਕ ਅਤੇ ਅਕਾਲੀ ਗਰੁੱਪਾ ਸਮੇਤ ਹਮਖਿਆਲ ਪਾਰਟੀਆ ਨਾਲ ਤੀਸਰੇ ਫਰੰਟ ਵਜੋਂ ਗੱਲਬਾਤ ਕਰਕੇ ਏਕਤਾ ਵੱਲ ਵਧਿਆ ਜਾ ਸਕਦਾ ਹੈ। ਜਥੇਦਾਰ ਬ੍ਰਹਮਪੁਰਾ ਨੇ ਉਨ੍ਹਾਂ ਸਾਰੀਆ ਖਬਰਾਂ ਦਾ ਖੰਡਨ ਕੀਤਾ ਜਿਨ੍ਹਾਂ ‘ਚ ਵਾਰ ਵਾਰ ਕਿਹਾ ਜਾ ਰਿਹਾ ਹੈ। ਸ੍ਰੋਮਣੀ ਅਕਾਲੀ ਦਲ ਟਕਸਾਲੀ ਦਾ ਰਲੇਵਾ ਬਾਦਲ ਜਾਂ ਢੀਂਡਸਾ ਦੇ ਡੈਮੋਕਰੇਟਿਕ ਦਲ ਵਿੱਚ ਹੋ ਸਕਦਾ ਹੈ।

Dhindsa ਦਾ ਬਾਦਲਾਂ ਨੂੰ ਇਕ ਹੋਰ ਵੱਡਾ ਝਟਕਾ | ਪੱਟ ਲਿਆ ਇਕ ਹੋਰ ਵੱਡਾ ਅਕਾਲੀ | Dhindsa Vs Badal

ਉਨ੍ਹਾਂ ਕਿਹਾ ਕਿ ਅਜਿਹੀਆ ਖਬਰਾਂ ਕਿਸੇ ਸ਼ਰਾਰਤੀ ਦਿਮਾਗ ਦੀ ਕਾਡ ਹਨ। ਕੌਰ ਕਮੇਟੀ ਨੇ ਫੈਸਲਾ ਕੀਤਾ ਕਿ ਇਸੇ ਮਹੀਨੇ ਦੇ ਅਖੀਰ ਤੱਕ ਪਾਰਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਅਤੇ ਸਬ ਆਫਿਸ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਜਾਵੇਗਾ। ਪਾਰਟੀ ਦੀ ਮੈਂਬਰਸ਼ਿਪ ਭਰਤੀ ਕਰਨ ਲਈ ਇੱਕ ਲੱਖ ਭਰਤੀ ਪਰਚੀਆ ਵਰਕਰਾ ਤੱਕ ਪਹੁੰਚਾਈਆ ਜਾਣਗੀਆ। ਕੌਰ ਕਮੇਟੀ ਨੇ ਇਸ ਗੱਲ ਤੇ ਤਸੱਲੀ ਪ੍ਰਗਟ ਕੀਤੀ ਕਿ ਬੀਤੇ ਕੱਲ ਸ੍ਰੋਮਣੀ ਅਕਾਲੀ ਦਲ ਯੂਨਾਈਟਿਡ ਅਤੇ ਅਕਾਲੀ ਦਲ 1920 ਦੇ ਆਗੂਆਂ ਨੇ ਜਥੇਦਾਰ ਬ੍ਰਹਮਪੁਰਾ ਨਾਲ ਮੀਟਿੰਗ ਕਰਕੇ ਇੱਕਠਿਆ ਚੱਲਣ ਦਾ ਜੋ ਫੈਸਲਾ ਕੀਤਾ ਹੈ ਉਹ ਬੇਹੱਦ ਸਲਾਘਾਯੋਗ ਹੈ। ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਫੜੋਫੜੀ ਦੀ ਸਖਤ ਨਿੰਦਾ ਕਰਦਿਆ ਕੇਦਰ ਤੇ ਰਾਜ ਸਰਕਾਰਾਂ ਨੂੰ ਸਰਕਾਰੀ ਦਮਨਕਾਰੀ ਨੀਤੀਆ ਬੰਦ ਕਰਨ ਦੀ ਅਪੀਲ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button