ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਖਰੜ
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਤੜਕੇ ਸਵੇਰੇ 4.30 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਦਾ 7 ਦਿਨ ਲਈ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਿਸ਼ਨੋਈ ਨੂੰ ਖਰੜ ਲਿਆਂਦਾ ਗਿਆ ਹੈ।
ਦੇਖੋ ਬਿਸ਼ਨੋਈ ਨੂੰ ਕਿੱਥੇ ਲੈ ਗਈ ਪੁਲਿਸ, ਹੋਊ ਵੱਡੀ ਕਾਰਵਾਈ? D5 Channel Punjabi
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਮੁੱਖ ਮੁਲਜ਼ਮ ਮੰਨਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਪੁਲਿਸ ਰਿਮਾਂਡ ‘ਤੇ ਸੀ। ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬੀਤੇ ਦਿਨ ਉਸ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਟ੍ਰਾਂਜਿਟ ਰਿਮਾਂਡ ‘ਤੇ ਲਾਰੈਂਸ ਬਿਸ਼ਨੋਈ ਨੂੰ ਸੌਂਪ ਦਿੱਤਾ।
ਪੰਜਾਬ ਪੁਲਿਸ ਬੀਤੇ ਦਿਨ ਹੀ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਮਾਨਸਾ ਪਹੁੰਚੀ। ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕਰਨ ਮਗਰੋਂ ਸੀ. ਆਈ. ਏ. ਦਫ਼ਤਰ ਖਰੜ ਲਿਆਂਦਾ ਗਿਆ ਹੈ। ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਵੱਲੋਂ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.