Press ReleasePunjabTop News

ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈ ਟੀ ਓ

ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ

ਲੋਕ ਨਿਰਮਾਣ ਮੰਤਰੀ ਨੇ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ‌ ਕੀਤਾ ਦੌਰਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ

ਐਸ ਏ ਐਸ ਨਗਰ/ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Samrala Protest : ਜਥੇਬੰਦੀਆਂ ਨੇ ਕਸੂਤਾ ਫਸਾਇਆ DSP, ਸੰਘਰਸ਼ ਹੋਰ ਤਿੱਖਾ ਕਰਨ ਦਾ ਕੀਤਾ ਵੱਡਾ ਐਲਾਨ

ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ ਦਿੱਤੇ। ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਸੇਧ ਪ੍ਰਦਾਨ ਕੀਤੀ। ਮੰਤਰੀ ਜੀ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਅਲੂਦਗੀ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ ।

‘AAP’ ਸਰਕਾਰ ਬਾਰੇ Bunty Romana ਦਾ ਵੱਡਾ ਖ਼ੁਲਾਸਾ, ਕੱਢਿਆ ਹੁਣ ਤੱਕ ਦਾ ਸਾਰਾ ਰਿਕਾਰਡ

ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ।
ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button