ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ‘ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ: ਲਾਲਜੀਤ ਸਿੰਘ ਭੁੱਲਰ
ਸੜਕ ਸੁਰੱਖਿਆ ਬਾਰੇ ਪਲੇਠੀ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਨੂੰ ਸੀ.ਸੀ.ਟੀ.ਵੀ. ਕੈਮਰਾ ਪ੍ਰਾਜੈਕਟ ਸਬੰਧੀ ਖਰੜਾ ਤੁਰੰਤ ਤਿਆਰ ਕਰਨ ਦੇ ਨਿਰਦੇਸ਼
ਹਾਦਸਿਆਂ ਦਾ ਕਾਰਨ ਬਣ ਰਹੀਆਂ ਸੜਕ ਕੰਢੇ ਖੜ੍ਹੀਆਂ ਵੱਡੀਆਂ ਗੱਡੀਆਂ ਤੇ ਟਰਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
ਟ੍ਰੈਫ਼ਿਕ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਅਜਾਈਂ ਜਾ ਰਹੀ ਮੌਤਾਂ ਤੋਂ ਬਹੁਤ ਚਿੰਤਤ ਹੈ ਅਤੇ ਆਵਾਜਾਈ ਕੰਟਰੋਲ ਕਰਨ ਅਤੇ ਸੜਕ ਹਾਦਸਿਆਂ ਦੌਰਾਨ ਮੌਤ ਦਰ ਘੱਟ ਕਰਨ ਲਈ ਸੁਪਰੀਮ ਕੋਰਟ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਹੂਬਹੂ ਪਾਲਣਾ ਕਰਦਿਆਂ ਸੜਕੀ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਵਿੱਚ ਅਜਿਹੇ ਮਾਪਦੰਡ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।
Punjab Budget 2022-23 : ਖਜ਼ਾਨਾ ਮੰਤਰੀ ਨੇ ਖੁਸ਼ ਕੀਤੇ ਲੋਕ, ਆਉਣ ਵਾਲੇ ਦਿਨਾਂ ’ਚ ਮਿਲੇਗੀ ਵੱਡੀ ਖੁਸ਼ਖ਼ਬਰੀ!
ਇਥੇ ਪੰਜਾਬ ਭਵਨ ਵਿਖੇ ਸੜਕ ਸੁਰੱਖਿਆ ਟ੍ਰੈਫ਼ਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਪਲੇਠੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪ੍ਰਾਜੈਕਟ ਦਾ ਖਰੜਾ ਤੁਰੰਤ ਤਿਆਰ ਕਰਾਉਣ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਮੁੱਢਲੇ ਪੜਾਅ ਦੌਰਾਨ 50 ਫ਼ੀਸਦੀ ਤੱਕ ਘਟਾਉਣ ਲਈ ਸਖ਼ਤ ਕਦਮ ਚੁੱਕਣ ਜਿਵੇਂ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਸਟੇਸ਼ਨਾਂ ਰਾਹੀਂ ਡਰਾਈਵਿੰਗ ਲਾਇਸੈਂਸ ਬਣਾਉਣਾ, ਤਸਦੀਕ ਅਤੇ ਜਾਰੀ ਕਰਨਾ।
AAP Punjab : ਸਾਰੇ MLAs ਨੂੰ ਲੈ Bhagwant Mann ਦਾ ਵੱਡਾ ਫੈਸਲਾ | D5 Channel Punjabi
ਇਸ ਤੋਂ ਇਲਾਵਾ ਸਰਕਾਰੀ ਟਰਾਂਸਪੋਰਟ ਅਤੇ ਮਾਲ ਢੋਹਣ ਵਾਲੇ ਵਾਹਨਾਂ ਦੇ ਡਰਾਈਵਰਾਂ ਨੂੰ ਹੈਵੀ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ ਅਤੇ ਵਾਹਨਾਂ ਦੀ ਪਾਸਿੰਗ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ ਕਿਉਂ ਜੋ ਵਾਹਨਾਂ ਦੀ ਮਾੜੀ ਹਾਲਤ ਵੀ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸੇ ਤਰ੍ਹਾਂ ਹੋਰ ਉਪਾਅ, ਜਿਨ੍ਹਾਂ ‘ਤੇ ਸਰਕਾਰ ਨੂੰ ਫ਼ੌਰੀ ਧਿਆਨ ਦੀ ਲੋੜ ਹੈ, ਵਿੱਚ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਟਰੌਮਾ ਕੇਅਰ ਸੈਂਟਰਾਂ (ਲੈਵਲ-2) ਨੂੰ ਕਾਰਜਸ਼ੀਲ ਕਰਨ ਦੇ ਨਾਲ-ਨਾਲ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਾਰੇ ਸਰਕਾਰੀ ਕਾਲਜਾਂ ਅਤੇ ਏਮਜ਼ ਬਠਿੰਡਾ ਵਿੱਚ ਟਰੌਮਾ ਕੇਅਰ ਸੈਂਟਰਾਂ ਦੀ ਸਹੂਲਤ ਸ਼ੁਰੂ ਕਰਨਾ ਸ਼ਾਮਲ ਹੈ।
VIP Security : CM ਮਾਨ ਦਾ ਬਾਦਲਾਂ ’ਤੇ ਵੱਡਾ ਐਕਸ਼ਨ, ਨਾਲੇ ਭੱਠਲ ‘ਤੇ ਕਰਤੀ ਕਾਰਵਾਈ! | D5 Channel Punjabi
ਪਿਛਲੇ 2-3 ਸਾਲਾਂ ਦੌਰਾਨ ਸ਼ਨਾਖਤ ਕੀਤੀਆਂ ਗਈਆਂ ਵੱਧ ਦੁਰਘਟਨਾ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਲਈ ਟਰਾਂਸਪੋਰਟ ਮੰਤਰੀ ਨੇ ਸੜਕੀ ਆਵਾਜਾਈ ਨਾਲ ਸਬੰਧਤ ਵਿਭਾਗਾਂ ਜਿਵੇਂ ਕਿ ਐਨ.ਐਚ.ਏ.ਆਈ, ਲੋਕ ਨਿਰਮਾਣ (ਬੀ.ਐਂਡ.ਆਰ), ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕੌਮੀ ਰਾਜ ਮਾਰਗਾਂ, ਰਾਜ ਮਾਰਗਾਂ, ਨਗਰ ਨਿਗਮ ਦੀਆਂ ਸੜਕਾਂ ਅਤੇ ਹੋਰ ਪ੍ਰਮੁੱਖ ਸੜਕਾਂ ‘ਤੇ ਪੈਂਦੀਆਂ 792 ਵੱਧ ਦੁਰਘਟਨਾ ਵਾਲੀਆਂ ਥਾਵਾਂ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ।
VIP Security : ਲਓ ਮੋਦੀ ਨੇ ਦਿੱਤੀ ਵੱਡੀ ਖੁਸ਼ਖਬਰੀ,Bhagwant Mann ਦੀ ਬਾਦਲਾਂ ‘ਤੇ ਕਾਰਵਾਈ | D5 Channel Punjabi
ਮੰਤਰੀ ਨੇ ਸੂਬੇ ਵਿੱਚ ਟ੍ਰੈਫ਼ਿਕ ਪੁਲਿਸ ਨੂੰ ਮਜ਼ਬੂਤ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਗ੍ਰਹਿ ਵਿਭਾਗ ਨੂੰ ਟ੍ਰੈਫ਼ਿਕ ਪੁਲਿਸ ਦੀ ਨਫ਼ਰੀ ਦੁੱਗਣੀ ਕਰਨ ਅਤੇ ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਦਾ ਪੁਨਰਗਠਨ ਕਰਨ ਲਈ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਕੰਮਕਾਜ ਨੂੰ ਏ.ਡੀ.ਜੀ.ਪੀ. (ਟ੍ਰੈਫ਼ਿਕ) ਅਧੀਨ ਕਰਨ ਲਈ ਬੇਨਤੀ ਕਰਨ। ਇਸ ਦੇ ਨਾਲ-ਨਾਲ ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫ਼ਿਕ ਪੁਲਿਸ ਵਿੱਚ ਕਾਂਸਟੇਬਲਾਂ ਦੀ ਸਥਾਈ ਤੈਨਾਤੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਧੁਨਿਕ ਟ੍ਰੈਫ਼ਿਕ ਕੰਟਰੋਲ ਅਤੇ ਸੜਕ ਸੁਰੱਖਿਆ ਉਪਕਰਣਾਂ ਦੀ ਸਿਖਲਾਈ ਦਿੱਤੀ ਜਾ ਸਕੇ।
Mohali Firing : Mohali ਧਮਾਕੇ ਤੋਂ ਬਾਅਦ ਹੁਣ ਹੋਈ ਫਾਇ+ਰਿੰਗ, ਚੱਲੀਆਂ ਤਾੜ-ਤਾੜ ਗੋ+ਲੀਆਂ! | D5 Channel Punjabi
ਸ. ਭੁੱਲਰ ਨੇ ਕਿਹਾ ਕਿ ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨ ਅਤੇ ਟਰਾਲੇ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਹਦਾਇਤ ਕੀਤੀ ਕਿ ਅਜਿਹੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹਾਦਸਿਆਂ ਦੀ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਟ੍ਰੈਫ਼ਿਕ ਚੈਕਿੰਗ ਵਧਾਉਣ ਅਤੇ ਓਵਰ ਸਪੀਡ, ਰੈੱਡ ਲਾਈਟ ਜੰਪਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਸਬੰਧੀ ਸੁਪਰੀਮ ਕੋਰਟ ਕਮੇਟੀ ਦੀਆਂ ਹਦਾਇਤਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਜ਼ਬਤ ਕਰਕੇ ਸਬੰਧਤ ਆਰ.ਟੀ.ਏ. ਨੂੰ ਭੇਜਣ ਲਈ ਕਿਹਾ, ਜਦਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਤਿੰਨ ਮਹੀਨੇ ਦੇ ਅੰਦਰ-ਅੰਦਰ ਤਕਨੀਕੀ ਅਤੇ ਖ਼ਰੀਦ ਕਮੇਟੀਆਂ ਰਾਹੀਂ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਰਿਕਵਰੀ ਵੈਨਾਂ, ਕਾਰ ਬਾਡੀ ਕਟਰ, ਬ੍ਰੈਥ ਐਨਾਲਾਈਜ਼ਰ ਅਤੇ ਇੰਟਰਸੈਪਟਰ ਗੱਡੀਆਂ ਖ਼ਰੀਦਣ।
BJP News : ਲਓ BJP ਨੇ ਖੇਡੀ ਵੱਡੀ ਗੇਮ! Bhagwant Mann ਹੋਇਆ ਸਖ਼ਤ, ਜਥੇਬੰਦੀਆਂ ਦੇ ਸੰਘਰਸ਼ ਦਾ ਐਲਾਨ
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ, ਵਿੱਤ ਵਿਭਾਗ ਦੇ ਵਿਸ਼ੇਸ ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਐਨ.ਐਚ.ਏ.ਆਈ. ਦੇ ਸਲਾਹਕਾਰ ਸ. ਕਾਹਨ ਸਿੰਘ ਪਨੂੰ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.