Breaking NewsD5 specialNewsPoliticsPunjab

‘ਸੰਕਟਾਂ ਅਤੇ ਚੁਣੌਤੀਆਂ ਮੌਕੇ ਕਿਸਾਨਾਂ ਨਾਲ ਡਟ ਕੇ ਖੜੀ ਹੈ ‘ਆਪ’

ਅੰਦੋਲਨ ਦੇ ਸ਼ਹੀਦ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ ‘ਆਪ’ ਕਿਸਾਨ ਵਿੰਗ ਵੱਲੋਂ 2 ਲੱਖ ਰੁਪਏ ਦਾ ਐਲਾਨ

ਕਿਸਾਨ ਅੰਦੋਲਨ ਦੌਰਾਨ ਠੰਢ ਕਾਰਨ ਮੌਤ ਦੇ ਮੂੰਹ ‘ਚ ਚਲਾ ਗਿਆ ਸੀ ਖੱਟੜਾਂ ਪਿੰਡ ਦਾ ਕਿਸਾਨ

ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ, ਪੂਰਨ ਕਰਜਾ ਮੁਆਫੀ ਤੇ ਢੁੱਕਵਾਂ ਮੁਆਵਜ਼ਾ ਦੇਵੇ ਸਰਕਾਰ-‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰੰਤੂ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ।

ਆਹ ਕਿਸਾਨ ਬਾਬੇ ਨੂੰ ਪੁਲਿਸ ਨੇ ਸੀ ਕੁੱਟਿਆ,ਹੁਣ ਆਹ ਬਾਬੇ ਨੇ ਕੈਮਰੇ ਅੱਗੇ ਮੋਦੀ ਨੂੰ ਮਾਰੀ ਲਲਕਾਰ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਅੰਦੋਲਨਕਾਰੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਅਜਿਹੇ ਹਰ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ। ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਕਿਸਾਨ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਦੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ‘ਚ ਸੇਵਾਦਾਰਾਂ ਵਜੋਂ ਕੰਮ ਕਰ ਰਹੀ ਹੈ।

ਕੇਂਦਰ ਸਰਕਾਰ ਨੇ ਖੇਡੀ ਨਵੀਂ ਚਾਲ ! ਕਿਸਾਨ ਅੰਦੋਲਨ ‘ਚ ਗਲਤ ਸਮਾਨ ਲੈਕੇ ਵੜੇ ਬੰਦੇ! ਆਹ ਕਿਸਾਨ ਨੇ ਚੁੱਕਤੇ ਸਾਰੇ ਪਰਦੇ!

ਇਸ ਤਹਿਤ ਪਾਰਟੀ ਵੱਲੋਂ ਪਹਿਲ ਕਰਦਿਆਂ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜੁਟਾਈ ਸੀ। ਇਸ ਤੋਂ ਇਲਾਵਾ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਅਤੇ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ‘ਚ ਸਾਫ-ਸਫਾਈ, ਪਾਣੀ, ਮੋਬਾਈਲ ਪਖਾਨੇ, ਸਿਹਤ ਸੇਵਾਵਾਂ ਅਤੇ ਐਂਬੂਲੈਂਸਾਂ ਦੀ ਤੈਨਾਤੀ, ਲੰਗਰਾਂ ‘ਚ ਗੈਸ ਸਿਲੰਡਰਾਂ ਦੀ ਸਪਲਾਈ ਸਮੇਤ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button