NewsD5 specialIndiaPunjab

ਸੰਗਰੂਰ ‘ਚ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ‘ਚ ਇਕ ਸਭ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ| ਜਿਥੇ ਕਿ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਬੁਰੀ ਤਰ੍ਹਾਂ ਨਾਲ ਕੁਟਿਆ ਗਿਆ |ਇਸ ਨੌਜਵਾਨ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਹੀ ਨਹੀਂ ਉਨ੍ਹਾਂ ਨੌਜਵਾਨਾਂ ਨੇ ਪੀੜਤ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ।

sng 4

ਹਾਲਤ ਗੰਭੀਰ ਹੋਣ ਕਾਰਨ ਨੌਜਵਾਨ ਨੂੰ ਚੰਡੀਗੜ੍ਹ ਪੀ.ਜੀ.ਆਈ. ‘ਚ ਦਾਖਲ ਕਰਾਇਆ ਗਿਆ, ਜਿੱਥੇ ਇਨਫੈਕਸ਼ਨ ਵੱਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਪਰ ਇਲਾਜ ਦੌਰਾਨ ਅੱਜ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ।sng 3ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਫਰਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸ.ਸੀ.ਐਸ.ਟੀ ਕਮਿਸ਼ਨ ਦੇ ਧਿਆਨ ‘ਚ ਇਹ ਮਾਮਲਾ ਜਿਵੇਂ ਹੀ ਆਇਆ ਉਨ੍ਹਾਂ ਨੇ ਪੁਲਿਸ ਤੋਂ ਇਸ ਮਾਮਲੇ ਦੀ ਸਾਰੀ ਰਿਪੋਰਟ ਮੰਗੀ ਹੈ। ਫਿਲਹਾਲ ਦੇਖਣਾ ਹੈ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੇ ਇਸ ਮਾਮਲੇ ਦੀ ਕੀ ਕਾਰਵਾਈ ਹੁੰਦੀ ਹੈ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button