PunjabTop News

ਸੰਗਰੂਰ ‘ਚ ਵਿਕਾਸ ਕ੍ਰਾਂਤੀ ਰੈਲੀ ਅੱਜ ਕਰਨ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ। ਇਸ ਤੋਂ ਪਹਿਲਾਂ ਉਹ 1 ਵਜੇ ਦੇ ਕਰੀਬ ਪਿੰਡ ਚੀਮਾ ਵਿਖੇ ਪੁੱਜਣਗੇ। ਜਿੱਥੇ ਉਹ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰੋਜੈਕਟ ਸੰਗਰੂਰ ਦੇ ਲੋਕਾਂ ਲਈ ਹੈ। ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰੋਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਅੱਜਕੱਲ ਸੰਗਰੂਰ ‘ਚ ਜ਼ਿਆਦਾ ਸਮਾਂ ਬਤੀਤ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਵੀ ਸੰਗਰੂਰ ਵਿੱਚ ਸਨ। ਇਸ ਦੌਰਾਨ ਉਨ੍ਹਾਂ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button