PunjabTop News

ਸੰਗਰੂਰ ਦੇ ਪਿੰਡ ਬੇਨੜਾ ਵਿੱਚ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ

ਜ਼ਿਲ੍ਹਾ ਸੰਗਰੂਰ ਦੇ ਪਿੰਡ ਬੇਨੜਾ ਵਿੱਚ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਤੀਖਾ ਹੋ ਗਿਆ, ਜਿਸ ਦੌਰਾਨ ਦੋਵੇਂ ਪਾਸਿਆਂ ਵਿਚਾਲੇ ਤਣਾਅ ਵਧਣ ਨਾਲ ਡਾਂਗਾਂ ਵੀ ਚੱਲੀਆਂ। ਮਾਮਲਾ ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ, ਪਰ ਹੁਣ ਇਹ ਖੁੱਲ੍ਹੀ ਝੜਪ ਵਿੱਚ ਤਬਦੀਲ ਹੋ ਗਿਆ।

ਇੱਕ ਧਿਰ ਦਾ ਦਾਅਵਾ ਹੈ ਕਿ ਇਹ ਜ਼ਮੀਨ ਪਿੰਡ ਦੇ ਗੁਰਦੁਆਰੇ ਦੀ ਹੈ ਅਤੇ ਇਸ ‘ਤੇ ਪਹਿਲਾਂ ਹੀ ਕਮੇਟੀ ਦਾ ਕਬਜ਼ਾ ਹੈ। ਉਨ੍ਹਾਂ ਮੁਤਾਬਕ ਜ਼ਮੀਨ ਦੀ ਮਿਣਤੀ ਹੋਣ ਤੋਂ ਬਾਅਦ ਰੂੜੀਆਂ ਵਿੱਚ ਮਿੱਟੀ ਪਾਈ ਗਈ ਸੀ।

ਦੂਜੇ ਪਾਸੇ ਦਲਿਤ ਭਾਈਚਾਰੇ ਨੇ ਦੋਸ਼ ਲਗਾਇਆ ਕਿ ਇਹ ਜ਼ਮੀਨ ਸਰਕਾਰੀ ਸ਼ਾਮਲਾਟ ਹੈ ਅਤੇ ਗੁਰਦੁਆਰਾ ਕਮੇਟੀ ਪੰਚਾਇਤ ਦੀ ਮਦਦ ਨਾਲ ਇਸ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਮੌਜੂਦ ਨਕਸ਼ੇ ਵਿੱਚ ਨੀਲੇ ਰੰਗ ਵਾਲੀ ਜ਼ਮੀਨ ਗੁਰਦੁਆਰੇ ਦੀ ਹੈ, ਜਦਕਿ ਪੀਲੇ ਰੰਗ ਵਾਲੀ ਜ਼ਮੀਨ ਸਰਕਾਰੀ ਹੈ।

ਇਸ ਮਾਮਲੇ ਦੌਰਾਨ ਗੁਰਦੁਆਰਾ ਕਮੇਟੀ ਦੇ ਇੱਕ ਮੈਂਬਰ ਵੱਲੋਂ “ਗੁਰਦੁਆਰੇ ’ਤੇ ਹਮਲੇ” ਦੀ ਗੱਲ ਕੀਤੀ ਗਈ, ਜਿਸ ਨੂੰ ਪੁਲਿਸ ਨੇ ਨਕਾਰਦਿਆਂ ਕਿਹਾ ਕਿ ਇਹ ਸਿਰਫ਼ ਜ਼ਮੀਨ ਸੰਬੰਧੀ ਵਿਵਾਦ ਹੈ। ਪੁਲਿਸ ਨੇ ਮੀਡੀਆ ਨੂੰ ਸਹੀ ਤੱਥ ਪੇਸ਼ ਕਰਨ ਦੀ ਅਪੀਲ ਕੀਤੀ।

ਐਸਐਚਓ ਨੇ ਵੀ ਸਪੱਸ਼ਟ ਕੀਤਾ ਕਿ ਦੋਵਾਂ ਧਿਰਾਂ ਵਿਚਕਾਰ ਜ਼ਮੀਨੀ ਝਗੜਾ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਇਸਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button