Breaking NewsD5 specialIndiaNewsTop News

ਸੰਜੇ ਰਾਊਤ ਦੀ ਰਿਹਾਇਸ਼ ’ਤੇ ED ਦਾ ਛਾਪਾ

ਮੁੰਬਈ: ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਿਵ ਸੈਨਾ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਰਾਊਤ ਦੇ ਮੁੰਬਈ ਸਥਿਤ ਰਿਹਾਇਸ਼ ’ਤੇ ਐਤਵਾਰ ਨੂੰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਈ. ਡੀ. ਨੇ ਰਾਊਤ ਖ਼ਿਲਾਫ ਕਈ ਸੰਮਨ ਜਾਰੀ ਕੀਤੇ ਸਨ, ਉਨ੍ਹਾਂ ਨੂੰ 27 ਜੁਲਾਈ ਨੂੰ ਵੀ ਤਲਬ ਕੀਤਾ ਗਿਆ ਸੀ। ਰਾਊਤ ਨੂੰ ਮੁੰਬਈ ਦੇ ਇਕ ‘ਚੌਲ’ ਦਾ ਮੁੜ ਵਿਕਾਸ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਸਹਿਯੋਗੀਆਂ ਦੀ ਸ਼ਮੂਲੀਅਤ ਵਾਲੇ ਲੈਣ-ਦੇਣ ’ਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਪੁੱਛ-ਗਿੱਛ ਲਈ ਈ. ਡੀ. ਨੇ ਤਲਬ ਕੀਤਾ ਸੀ।

VC Raj Bahadur ਦੇ Faridkot Hospital ਦੀ ਖੁੱਲੀ ਪੋਲ, ਇਕੱਲੀ ਇਕੱਲੀ ਗੱਲ ਆਈ ਬਾਹਰ | D5 Channel Punjabi

ਈ. ਡੀ. ਦੇ ਅਧਿਕਾਰੀ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ਦੇ ਕਾਮਿਆਂ ਨਾਲ ਐਤਵਾਰ ਸਵੇਰੇ 7 ਵਜੇ ਦੇ ਕਰੀਬ ਰਾਊਤ ਦੀ ਰਿਹਾਇਸ਼ ਪਹੁੰਚੇ ਅਤੇ ਛਾਪੇਮਾਰੀ ਸ਼ੁਰੂ ਕੀਤੀ। ਉੱਥੇ ਹੀ ਰਾਊਤ ਨੇ ਬਿਆਨ ਦਿੱਤਾ ਕਿ ਉਹਨਾਂ ਵੱਲੋਂ ਕੁਝ ਵੀ ਗਲਤ ਨਹੀਂ ਕੀਤਾ ਗਿਆ ਹੈ ਅਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਈ. ਡੀ. ਦੀ ਕਾਰਵਾਈ ਦੇ ਕੁਝ ਹੀ ਦੇਰ ਬਾਅਦ ਟਵੀਟ ਕੀਤਾ, ‘‘ਮੈਂ ਮਰਹੂਮ ਬਾਲਾ ਸਾਹਿਬ ਠਾਕਰੇ ਦੀ ਸਹੁੰ ਖਾਂਦਾ ਹਾਂ ਕਿ ਮੇਰਾ ਕਿਸੇ ਘਪਲੇ ਨਾਲ ਕੋਈ ਸਬੰਧ ਨਹੀਂ ਹੈ।’’ ਉਨ੍ਹਾਂ ਨੇ ਲਿਖਿਆ, ‘‘ਮੈਂ ਮਰ ਜਾਵਾਂਗਾ ਪਰ ਸ਼ਿਵ ਸੈਨਾ ਨੂੰ ਨਹੀਂ ਛੱਡਾਂਗਾ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button