PunjabPunjabTop News

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ



ਬਰਨਾਲਾ, 19 ਅਗਸਤ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੰਤ  ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਜਿਹੜੇ ਵਿਦਿੱਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button