PunjabTop News

ਸੰਦੀਪ ਨੰਗਲ ਅੰਬੀਆਂ ਵਾਂਗ ਇਕ ਹੋਰ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੀਤਾ ਕ+ਤਲ

ਮੋਗਾ : ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ ਦਾ ਸੰਦੀਪ ਨੰਗਲ ਅੰਬੀਆਂ ਵਾਂਗ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾਂ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਵਾਪਰੀ। ਇਹ ਘਟਨਾਂ ਉਸ ਸਮੇਂ ਵਾਪਰੀ ਜਦੋਂ ਗੁਰਪ੍ਰੀਤ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵਾੜ ਵਿੱਚ ਸੋਗ ਦੀ ਲਹਿਰ ਦੌੜ ਗਈ।

Moga News : ਸਵੇਰੇ-ਸਵੇਰੇ ਆਈ ਵੱਡੀ ਖ਼ਬਰ, ਲੋਕਾਂ ਨੇ ਜਾਮ ਕਰਤਾ ਹਾਈਵੇ, ਸ਼ੈਲਰ ਮਾਲਕ ’ਤੇ ਲੱਗੇ ਗੰਭੀਰ ਇਲਜ਼ਾਮ

ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ। ਇਸ ਤੋਂ ਪਹਿਲਾਂ 14 ਮਾਰਚ 2022 ਨੂੰ ਬਰਤਾਨੀਆ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਨੰਗਲ ਦੀ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਥੇ ਉਹ ਇੱਕ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button