Breaking NewsD5 specialIndiaNewsPunjabTop News

ਸੰਯੁਕਤ ਕਿਸਾਨ ਮੋਰਚੇ ਦੀ ਬੈਠਕ : 24 ਨੂੰ ‘ਦਮਨ ਵਿਰੋਧੀ’ ਦਿਵਸ ਅਤੇ 28 ਨੂੰ ਵੱਡੇ ਅੰਦੋਲਨ ਦਾ ਐਲਾਨ

ਨਵੀਂ ਦਿੱਲੀ/ਪਟਿਆਲਾ : ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਚਾਰ ਪ੍ਰੋਗਰਾਮ ਘੋਸ਼ਿਤ ਕੀਤੇ ਹਨ। 28 ਫਰਵਰੀ ਨੂੰ ਸੰਯੁਕਤ ਮੋਰਚੇ ਦੀ ਦੁਬਾਰਾ ਤੋਂ ਬੈਠਕ ਬੁਲਾਈ ਗਈ ਹੈ। ਅੰਦੋਲਨ ਨੂੰ ਅਜੇ ਇੱਕ ਹਫ਼ਤਾ ਇੱਕੋ ਜਿਹੇ ਤਰੀਕੇ ਨਾਲ ਚਲਾਇਆ ਜਾਵੇਗਾ। 28 ਫਰਵਰੀ ਦੀ ਬੈਠਕ ‘ਚ ਵੱਡੇ ਅੰਦੋਲਨ ਦਾ ਫੈਸਲਾ ਲਿਆ ਜਾਵੇਗਾ।

1. ‘ਪੱਗੜੀ ਸੰਭਾਲ ਦਿਵਸ’ 23 ਫਰਵਰੀ ਨੂੰ ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ।

🔴LIVE|| ਮੋਦੀ ਨੂੰ ਵੱਡਾ ਝਟਕਾ,ਟੁੱਟ ਸਕਦੀ ਹੈ ਸਰਕਾਰ ! ਕਿਸਾਨਾਂ ਦੇ ਹੱਕ ‘ਚ ਹੋਰ ਪਾਰਟੀ ਨੇ ਤੋੜਿਆ ਗਠਜੋੜ !

2. 24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।

3 – 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ।

4. “ਮਜ਼ਦੂਰ ਕਿਸਾਨ ਏਕਤਾ ਦਿਵਸ” ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ 27 ਜਨਵਰੀ ਨੂੰ ਮਨਾਇਆ ਜਾਵੇਗਾ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦਿੱਲੀ ਧਰਨੇ ‘ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ।

ਸੁਪਰੀਮ ਕੋਰਟ ਦੇ ਵਕੀਲ ਦੀ ਕਿਸਾਨਾਂ ਨੂੰ ਸਪੋਟ!ਖੇਤੀ ਕਾਨੂੰਨਾਂ ਦਾ ਕੱਢ ਲਿਆਇਆ ਅਜਿਹੇ ਸਬੂਤ!

ਮਹਾਰਾਸ਼ਟਰ ਵਿੱਚ ਮੋਰਚੇ ਦੇ ਕਿਸਾਨ ਨੇਤਾਵਾਂ ਦੇ ਨਾਲ-ਨਾਲ ਸਥਾਨਕ ਨੇਤਾਵਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਗਿਆ। ਅਸੀਂ ਕਿਸਾਨ ਅੰਦੋਲਨ ਦੇ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਦੀਆਂ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸਖਤ ਨਿੰਦਾ ਕਰਦੇ ਹਾਂ।

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਪੰਜਾਬ ਤੋਂ ਕਿਸਾਨ ਆਗੂ ਦਾਤਾਰ ਸਿੰਘ ਅੰਮ੍ਰਿਤਸਰ ਵਿਖੇ ਵਿਛੋੜਾ ਦੇ ਗਏ। ਉਹਨਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਸੰਯੁਕਤ ਕਿਸਾਨ ਮੋਰਚਾ ਵਿਛੜੇ ਸਾਥੀ ਦੇ ਕਿਸਾਨ ਲਹਿਰ ਲਈ ਦਿੱਤੇ ਯੋਗਦਾਨ ਨੂੰ ਸ਼ਲਾਮ ਕਰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button