NationalTop News

ਸੰਸਦ ਦੇ ਦੋਹਾਂ ਸਦਨਾਂ ਤੋਂ ਪਾਸ ਹੋਣ ਦੇ ਬਾਅਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਵਕਫ਼ ਸੋਧ ਬਿੱਲ ਨੂੰ ਦਿੱਤੀ ਮਨਜ਼ੂਰੀ

ਵਕਫ਼ ਸੋਧ ਬਿੱਲ ਨੂੰ ਸੰਸਦ ਦੇ ਦੋਹਾਂ ਸਦਨਾਂ ਤੋਂ ਪਾਸ ਹੋਣ ਦੇ ਬਾਅਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਵਕਫ਼ ਸੋਧ ਬਿੱਲ 2025 ਹੁਣ ਕਾਨੂੰਨ ਬਣ ਚੁੱਕਾ ਹੈ। ਇਸ ਨਵੇਂ ਕਾਨੂੰਨ ਨੂੰ ਕਾਂਗਰਸ, AIMIM ਅਤੇ ਆਮ ਆਦਮੀ ਪਾਰਟੀ (AAP) ਵੱਲੋਂ ਵੱਖ-ਵੱਖ ਅਰਜ਼ੀਆਂ ਰਾਹੀਂ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕਈ ਮੁਸਲਿਮ ਸੰਗਠਨ ਇਸਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ।ਕੇਂਦਰ ਸਰਕਾਰ ਦੇ ਅਨੁਸਾਰ ਇਹ ਕਾਨੂੰਨ ਮੁਸਲਿਮ ਵਿਰੋਧੀ ਨਹੀਂ ਹੈ, ਸਗੋਂ ਇਸਦਾ ਉਦੇਸ਼ ਪੱਖਪਾਤ ਅਤੇ ਵਕ਼ਫ਼ ਸੰਪਤੀਆਂ ਦੇ ਦੁਰੁਪਯੋਗ ਨੂੰ ਰੋਕਣਾ ਹੈ।


ਆਲ ਇੰਡੀਆ ਮੁਸਲਿਮ ਪਰਸਨਲ ਲਾ ਬੋਰਡ ਨੇ ਨਵੇਂ ਵਕਫ਼ ਕਾਨੂੰਨ ‘ਤੇ ਆਪਣੀ ਚਿੰਤਾ ਜਤਾਉਂਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਤੁਰੰਤ ਮੁਲਾਕਾਤ ਦਾ ਸਮਾਂ ਵੀ ਮੰਗਿਆ ਸੀ।
ਲੋਕ ਸਭਾ ਵਿੱਚ ਵਕਫ਼ ਸੋਧ ਬਿੱਲ ਦੇ ਹੱਕ ਵਿੱਚ 288 ਅਤੇ ਵਿਰੋਧ ਵਿੱਚ 232 ਵੋਟ ਪਏ।ਰਾਜ ਸਭਾ ਵਿੱਚ ਇਹ ਗਿਣਤੀ 128 ਹੱਕ ਵਿੱਚ ਅਤੇ 95 ਵਿਰੋਧ ਵਿੱਚ ਰਹੀ।ਇਸ ਦੌਰਾਨ ਰਾਜ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਲਿਆਂਦੇ ਗਏ ਸਭੇ ਸੰਸ਼ੋਧਨ ਪ੍ਰਸਤਾਵ ਜਵਾਬੀ ਵੋਟ ਨਾਲ ਰੱਦ ਕਰ ਦਿੱਤੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button