Breaking NewsD5 specialIndiaNewsPunjabTop News

ਸੰਸਦ ਦੇ ਬਾਹਰ ਖੇਤੀ ਮੰਤਰੀ ਨਰੇਂਦਰ ਤੋਮਰ ਸਾਹਮਣੇ ਸੁਖਬੀਰ ਅਤੇ ਹਰਸਿਮਰਤ ਨੇ ਕੀਤਾ ਪ੍ਰਦਰਸ਼ਨ, ‘ਨਹੀਂ ਮੰਨਣਗੇ ਹਾਰ’

ਨਵੀਂ ਦਿੱਲੀ/ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਵਾਰ ਫਿਰ ਸੰਸਦ ਦੇ ਬਾਹਰ ਖੇਤੀ ਮੰਤਰੀ ਨਰੇਂਦਰ ਤੋਮਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਹਾਰ ਨਹੀਂ ਮੰਨਣਗੇ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ‘ਚ ਤਖਤੀਆਂ ਫੜੀਆਂ ਹੋਈਆਂ ਸਨ, ਜਿਸ ‘ਤੇ ਲਿਖਿਆ ਸੀ – ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਨਾ ਕਰੋ …ਤਿੰਨ ਖੇਤੀਬਾੜੀ ਕਨੂੰਨ ਰੱਦ ਕਰੋ।

ਲਓ ਜੀ! ਪੁਲਿਸ ਨੇ ਘੇਰੀਆਂ ਕਿਸਾਨਾਂ ਦੀਆਂ ਬੱਸਾਂ, ਸਾਰਿਆਂ ਨੂੰ ਕੀਤਾ ਅੰਦਰ ਬੰਦ

ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸ ਨੇ ਵੀ ਕੀਤਾ ਪ੍ਰਦਰਸ਼ਨ
ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਕੇਂਦਰੀ ਖੇਤਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ‘ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਆਯੋਜਿਤ ਇਸ ਪ੍ਰਦਰਸ਼ਨ ‘ਚ ਕਾਂਗਰਸ ਦੇ ਦੋਹਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ। ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਣੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਕਈਹੋਰ ਸੰਸਦ ਮੈਂਬਰ ਇਸ ਧਰਨੇ ‘ਚ ਸ਼ਾਮਲ ਹੋਏ।

ਪੰਜਾਬ ਤੋਂ ਤੁਰੇ ਹਜ਼ਾਰਾਂ ਕਿਸਾਨ ! ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀ ਵਧੀ ਤਾਕਤ ! D5 Channel Punjabi

ਕਾਂਗਰਸ ਸੰਸਦ ਮੈਂਬਰਾ ਨੇ ‘ਕਾਲੇ ਕਾਨੂੰਨ ਵਾਪਸ ਲਵੋ’ ਅਤੇ ‘ਪ੍ਰਧਾਨ ਮੰਤਰੀ ਨਿਆਂ ਕਰੋ’ ਦੇ ਨਾਅਰੇ ਲਗਾਏ। ਮੁੱਖ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲਕੈਸ ‘ਚ ਇਹ ਧਰਨਾ ਉਸ ਸਮੇਂ ਦਿੱਤਾ, ਜਦੋਂ ਮਾਨਸੂਨ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਗਠਨ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਤਿਆਰੀ ‘ਚ ਹਨ। ਦੱਸਣਯੋਗ ਹੈ ਕਿ ਦਿੱਲੀ ਨਾਲ ਲੱਗਦੀ ਟਿਕਰੀ ਸਰਹੱਦ, ਸਿੰਘੂ ਸਰਹੱਦ ਅਤੇ ਗਾਜ਼ੀਪੁਰ ਸਰਹੱਦ ‘ਤੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ‘ਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button