UncategorizedBreaking NewsD5 specialIndiaNewsTop News

ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਸੰਸਦ ਵਿੱਚ ਇਕ ਬਿੱਲ ਲਿਆਂਦਾ ਜਾਵੇਗਾ ਅਤੇ ਖੇਤੀ ਕਾਨੂੰਨ ਨੂੰ ਰੱਦ ਕੀਤਾ ਜਾਵੇਗਾ। ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਨੂੰ  ਕੇਂਦਰ ਦੀ ਹੋਈ ਬੈਠਕ ਵਿੱਚ ਮਨਜ਼ੂਰੀ ਮਿਲ ਗਈ ਹੈ।

Hoshiarpur News : Punjab ‘ਚ Corona ਦੀ ਦਸਤਕ, ਮੁੜ ਤੋਂ ਸ਼ੁਰੂ ਹੋਇਆ Corona ਦਾ ਤਹਿਲਕਾ || D5 Channel Punjabi

ਸੰਸਦ ਦੇ ਇਸ ਸਰਦ ਰੁੱਤ ਵਿਚ ਖੇਤੀ ਕਾਨੂੰਨਾਂ ਨੂੰ ਕਾਨੂੰਨੀ ਤੌਰ ‘ਤੇ ਰੱਦ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ ਕੱਲ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦੀ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਨੇ ਵਾਕਆਊਟ ਕਰ ਦਿੱਤ। ਇਸ ਬੈਠਕ ਵਿਚ ਪ੍ਰਧਾਨ ਮੰਤਰੀ Narendra Modi ਸ਼ਾਮਲ ਨਹੀਂ ਹੋਏ ਸਨ। ਬੈਠਕ ਦੌਰਾਨ ਕੇਂਦਰ ਸਰਕਾਰ ਨੇ ਸੈਸ਼ਨ ਦੌਰਾਨ ਪੇਸ਼ ਹੋਣ ਵਾਲੇ ਸਾਰੇ ਬਿੱਲਾਂ ਦੀ ਜਾਣਕਾਰੀ ਸਾਰੀਆਂ ਪਾਰਟੀਆਂ ਨੂੰ ਦਿੱਤੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਵੱਲੋਂ ਸੈਸ਼ਨ ਵਿੱਚ ਚੁੱਕੇ ਜਾਣ ਵਾਲੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

Kisan Bill 2020 : ਕਿਸਾਨਾਂ ਲਈ ਵੱਡੀ ਖੁਸ਼ਖਬਰੀ! BJP ਨੇ ਮੰਨੀਆਂ ਸਾਰੀਆਂ ਮੰਗਾਂ || D5 Channel Punjabi

ਸਰਬ ਪਾਰਟੀ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਧਿਰ ਦੇ ਸੁਝਾਵਾਂ ਦਾ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਧਿਆਨ ਰੱਖੇਗੀ। ਇਸ ਤੋਂ ਇਲਾਵਾ ਸਰਕਾਰ ਬਿਨਾਂ ਹੰਗਾਮੇ ਦੇ ਹਰ ਮੁੱਦੇ’ ਤੇ ਨਿਯਮ ਦੇ ਅਧੀਨ ਚਰਚਾ ਕਰਨ ਨੂੰ ਵੀ ਤਿਆਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button