IndiaPress ReleasePunjabTop News

ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਦੀ 100% ਹਾਜ਼ਰੀ

ਵਿਕਰਮਜੀਤ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਆਪਣੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਜਾਰੀ ਕੀਤਾ

ਨਵੀਂ ਦਿੱਲੀ/ਚੰਡੀਗੜ੍ਹ (ਦਵਿੰਦਰ ਸਿੰਘ) :  ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਸੰਸਦ ਦੇ ਹਾਲ ਹੀ ਵਿੱਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਵਿੱਚ ਕਾਰਗੁਜ਼ਾਰੀ ਬਾਰੇ ਆਪਣਾ ਰਿਪੋਰਟ ਕਾਰਡ ਜਾਰੀ ਕੀਤਾ। ਪੂਰੇ ਸੈਸ਼ਨ ਦੌਰਾਨ ਉਸਦੀ 100% ਹਾਜ਼ਰੀ ਸੀ, ਜਦੋਂ ਕਿ ਉਨ੍ਹਾਂ ਦੁਆਰਾ ਉਠਾਏ ਗਏ ਤਾਰਾਬੱਧ ਸਵਾਲ 3 ਸਨ ਅਤੇ ਤਾਰਾ ਰਹਿਤ ਸਵਾਲ 19 ਸਨ। ਪੰਜਾਬ ਨਾਲ ਸਬੰਧਤ ਅਤੇ ਆਮ ਆਦਮੀ ਨੂੰ ਪ੍ਰਭਾਵਿਤ ਕਰਨ ਵਾਲੇ ਅਹਿਮ ਮੁੱਦਿਆਂ ਨੂੰ ਉਠਾਉਂਦਿਆਂ ਉਨ੍ਹਾਂ 64 ਸਵਾਲ ਪੁੱਛੇ, ਜਦੋਂ ਕਿ 22 ਪ੍ਰਵਾਨ ਕੀਤੇ ਗਏ।

ਸੰਸਦ ਮੈਂਬਰ ਨੇ ਸੰਸਦ ਵਿੱਚ ਐਮਐਸਪੀ ਅਤੇ ਸੀਏਸੀਪੀ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ, ਪੰਜਾਬ ਵਿੱਚ ਵੱਖ-ਵੱਖ ਹੁਨਰ ਵਿਕਾਸ ਯੋਜਨਾਵਾਂ ਲਈ ਫੰਡ, ਵੀਰ ਬਾਲ ਦਿਵਸ ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ”, ਭਾਰਤ ਵਿੱਚ ਮਨੁੱਖੀ ਅਧਿਕਾਰ ਦਿਵਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨ, ਕੈਨੇਡਾ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ, ਅੰਮ੍ਰਿਤਸਰ ਅਤੇ ਮੋਹਾਲੀ ਹਵਾਈ ਅੱਡਿਆਂ ਲਈ ਦੁਵੱਲੇ ਹਵਾਈ ਸੇਵਾ ਸਮਝੌਤੇ ਨੂੰ ਪ੍ਰਵਾਨਗੀ, ਬੰਦੀ ਸਿੱਖਾਂ ਦੀ ਰਿਹਾਈ: ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਇਕਸਾਰ ਰਾਸ਼ਟਰੀ ਪੱਧਰ ਦੀ ਨੀਤੀ ਸਬੰਧੀ ਵਿਸ਼ੇਸ਼ ਮੁੱਦੇ ਉਠਾਏ।

ਸੰਸਦ ਮੈਂਬਰ ਵਿਕਰਮਜੀਤ ਸਿੰਘ ਵੱਲੋਂ ਪੁੱਛੇ ਗਏ ਸਵਾਲਾਂ ਵਿੱਚ ਪੰਜਾਬ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਦੀ ਗੱਲ ਵੀ ਸ਼ਾਮਲ ਸੀ, ਜਿਸਦੇ ਜਵਾਬ ਵਿੱਚ ਭਾਰਤ ਸਰਕਾਰ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਦੀ ਪ੍ਰਕਿਰਿਆ, ਜਿਸ ਵਿੱਚ ਪੰਜਾਬ ਬਹੁਤ ਸਾਰੇ ਮਾਪਦੰਡਾਂ ਵਿੱਚ ਆਉਂਦਾ ਹੈ, ਪਰ ਉਨ੍ਹਾਂ ਨੇ ਵਿਸ਼ੇਸ਼ ਦਰਜਾ ਦੇਣ ਬਾਰੇ ਕੁਝ ਵੀ ਟਿੱਪਣੀ ਨਹੀਂ ਕੀਤੀ। ਗੁਰਦੁਆਰਾ ਸਰਕਟ ਟਰੇਨ ਦੀ ਸਥਿਤੀ ਬਾਰੇ ਉਨ੍ਹਾਂ ਦਾ ਜਵਾਬ ਸੀ ਕਿ ਇਸ ਲਈ ਕੋਈ ਯੋਜਨਾ ਨਹੀਂ ਬਣਾਈ ਗਈ, ਉਹ ਭਵਿੱਖ ਵਿੱਚ ਕੋਈ ਯੋਜਨਾ ਲੈ ਕੇ ਆ ਸਕਦੇ ਹਨ। ਸਿੱਖ ਧਾਰਮਿਕ ਸੈਰ ਸਪਾਟੇ ਦੇ ਵਿਕਾਸ ਸਬੰਧੀ ਵੇਰਵਿਆਂ ਸਮੇਤ ਜਵਾਬ ਮਿਲਿਆ ਕਿ ਸਵਦੇਸ਼ ਦਰਸ਼ਨ 1.0 ਅਤੇ ਪ੍ਰਸਾਦ ਯੋਜਨਾ ਤਹਿਤ ਸਰਕਾਰ ਵੱਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ 220 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਚੁੱਕੇ ਹਨ। ਪੰਜਾਬ ਲਈ ਅੰਤਰਰਾਸ਼ਟਰੀ ਕਾਰਗੋ ਉਡਾਣਾਂ ਦੇ ਜਵਾਬ ਦੇ ਸਬੰਧ ਵਿੱਚ, ਭਾਰਤ ਸਰਕਾਰ ਨੇ ਕਿਹਾ ਕਿ ਏਅਰ ਇੰਡੀਆ ਅੰਮ੍ਰਿਤਸਰ ਤੋਂ ਲੰਡਨ ਅਤੇ ਬਰਮਿੰਘਮ ਲਈ (ਹਫ਼ਤੇ ਵਿੱਚ ਤਿੰਨ ਵਾਰ) ਅੰਤਰਰਾਸ਼ਟਰੀ ਯਾਤਰੀ ਉਡਾਣਾਂ ਚਲਾਉਂਦੀ ਹੈ ਅਤੇ ਇੰਡੀਗੋ ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਅੰਤਰਰਾਸ਼ਟਰੀ ਉਡਾਣਾਂ ਚਲਾਉਂਦੀ ਹੈ। ਇਹ ਉਡਾਣਾਂ ਬੇਲੀ ਕਾਰਗੋ ਦੀਆਂ ਸਮਰੱਥਾ ਰੱਖਦੀਆਂ ਹਨ।

ਅੰਮ੍ਰਿਤਸਰ ਅਤੇ ਆਦਮਪੁਰ ਹਵਾਈ ਅੱਡਿਆਂ ‘ਤੇ ਏਅਰ ਕਾਰਗੋ ਸੁਵਿਧਾਵਾਂ ਉਪਲਬਧ ਹਨ। ਵਿਦਿਅਕ ਪਾਠ-ਪੁਸਤਕਾਂ ਵਿੱਚ ਸਿੱਖ ਇਤਿਹਾਸ ਬਾਰੇ ਭਾਰਤ ਸਰਕਾਰ ਨੇ ਦੱਸਿਆ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.) ਨੇ ਜਾਣਕਾਰੀ ਦਿੱਤੀ ਹੈ ਕਿ ਕੁਝ ਸਿੱਖ ਗੁਰੂਆਂ ਜਿਵੇਂ ਕਿ ਬਾਬਾ ਗੁਰੂ ਨਾਨਕ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਅੰਗਦ ਜੀ ਸਮੇਤ ਹੋਰਾਂ ਦਾ ਜ਼ਿਕਰ ਸੱਤਵੀਂ ਜਮਾਤ ਅਤੇ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਮਿਲਦਾ ਹੈ। ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿੱਚ ਆਜ਼ਾਦੀ ਸੰਗਰਾਮ ਦੌਰਾਨ ਵਾਪਰੀਆਂ ਘਟਨਾਵਾਂ ਦੇ ਹਵਾਲੇ ਨਾਲ ਆਜ਼ਾਦੀ ਘੁਲਾਟੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਸੀਏਸੀਪੀ ਕਮੇਟੀ ਵਿੱਚ ਖਾਲੀ ਅਸਾਮੀਆਂ ਦੀ ਨਿਯੁਕਤੀ ਬਾਰੇ ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਵਿੱਚ ਮੈਂਬਰ (ਗੈਰ-ਸਰਕਾਰੀ) ਦੀਆਂ ਦੋ ਅਸਾਮੀਆਂ ਖਾਲੀ ਹਨ। ਸਰਕਾਰ ਨੇ ਐਮਐਸਪੀ ਕਮੇਟੀ ਦੀਆਂ ਮੀਟਿੰਗਾਂ ਸਣੇ ਉਨ੍ਹਾਂ ਵਿੱਚ ਹਿੱਸਾ ਲੈਣ ਵਾਲਿਆਂ ਬਾਰੇ ਕੋਈ ਵੇਰਵਾ ਨਹੀਂ ਦਿੱਤਾ। ਜਲ੍ਹਿਆਂਵਾਲਾ ਬਾਗ ਵਿਚ ਲੋੜੀਂਦੇ ਸੁਧਾਰਾਂ ਦਾ ਮੁੱਦਾ ਉਠਾਇਆ ਗਿਆ ਸੀ, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਵਿਚ ਸੰਕੇਤਾਂ ਆਦਿ ਵਿੱਚ ਕੁਝ ਬਦਲਾਅ/ਸੁਧਾਰ ਕਰਨ ਲਈ ਬੇਨਤੀਆਂ ਪ੍ਰਾਪਤ ਹੋਈਆਂ ਹਨ। ਜਿਸ ਦੇ ਆਧਾਰ ‘ਤੇ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਵਿਚ ਸ਼ਬਦਾਂ ਦੀਆਂ ਗਲਤੀਆਂ ਵਰਗੀਆਂ ਜ਼ਰੂਰੀ ਤਬਦੀਲੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।

ਹੋਰ ਮਹੱਤਵਪੂਰਨ ਮੁੱਦਿਆਂ ਵਿੱਚ ਨਸ਼ਾ ਛੁਡਾਊ ਕੇਂਦਰ, ਵੱਖ-ਵੱਖ ਵਿਦਿਅਕ ਸਕੀਮਾਂ ਅਤੇ ਘੱਟ ਗਿਣਤੀਆਂ ਲਈ ਫੰਡ ਅਲਾਟਮੈਂਟ, ਨਵੀਆਂ ਅਦਾਲਤਾਂ ਦੀ ਸਥਾਪਨਾ ਅਤੇ ਜੱਜਾਂ ਦੀ ਨਿਯੁਕਤੀ, ਓਟੀਟੀ ਪਲੇਟਫਾਰਮਾਂ ਦੀ ਨਿਗਰਾਨੀ, ਭਾਰਤੀ ਖੁਰਾਕ ਨਿਗਮ ਦੀ ਸਟੋਰੇਜ ਸਮਰੱਥਾ, ਪੀਐਮ-ਐਸਐਚਆਰਆਈ ਤਹਿਤ ਪੰਜਾਬ ਵਿੱਚ ਸਕੂਲਾਂ ਦੀ ਸੂਚੀ, ਹਵਾ ਪ੍ਰਦੂਸ਼ਣ ਦੀ ਨਿਗਰਾਨੀ, ਐਮਐਸਪੀ ਸਮੀਖਿਆ ਕਮੇਟੀ ਦੀਆਂ ਮੀਟਿੰਗਾਂ ਦੇ ਵੇਰਵੇ, ਪੰਜਾਬ ਵਿੱਚ ਸਟੀਲ ਪ੍ਰੋਸੈਸਿੰਗ ਸੈਂਟਰ ਦੀ ਸਥਾਪਨਾ, ਪੰਜਾਬ ਵਿੱਚ ਐਸਪ੍ਰਾਇਨੇਸਨਲ ਜ਼ਿਲ੍ਹਾ ਪ੍ਰੋਗਰਾਮ, ਸਰਕਾਰੀ ਇਮਾਰਤਾਂ ਅਤੇ ਸੰਸਥਾਵਾਂ ਵਿੱਚ ਨਵਿਆਉਣਯੋਗ ਊਰਜਾ ਦੀ ਸਥਾਪਨਾ, ਰਾਸ਼ਟਰੀ ਮਹਿਲਾ ਕਮਿਸ਼ਨ ਦੁਆਰਾ ਔਰਤਾਂ ਲਈ ਪੰਜਾਬ ਸਟੇਟ ਕਮਿਸ਼ਨ ਨੂੰ ਅਲਾਟ ਕੀਤੇ ਫੰਡ, ਪੰਜਾਬ ਵਿੱਚ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਅਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲਾਗੂ ਕਰਨਾ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button