InternationalTop News

ਸੰਸਦ ਮੈਂਬਰ ਤੇੇ ਜਾਇਦਾਦਾਂ ਛੁਪਾਉਣ ਦੇ ਦੋਸ਼ ਹੇਠ ਕੈਨੇਡਾ ਵਿਖੇ ਕੀਤੀ ਗਈ ਕਾਰਵਾਈ

ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰ ਰਣਦੀਪ ਸਿੰਘ ਸਰਾ) ਤੇ ਤੇ ਜੋ ਜਾਇਦਾਦਾਂ ਛੁਪਾਉਣ ਦੇ ਦੋਸ ਹੇਠ ਕਾਰਵਾਈ ਕੀਤੀ ਗਈ ਹੈ ਤਹਿਤ ਉਨ੍ਹਾਂ ਨੂੰ ਅਜਿਹਾ ਕਰਨ ਤੇ 200 ਡਾਲਰ ਦਾ ਜੁਰਮਾਨਾ ($200 fine) ਲਗਾਇਆ ਗਿਆ ਹੈ ।  ਕੈਨੇਡੀਅਨ ਐਥਿਕਸ ਕਮਿਸ਼ਨਰ  ਵਲੋਂ ਸਰੀ ਸੈਂਟਰ ਤੋਂ ਸੰਸਦ ਮੈਂਬਰ ਸਰਾਏ ਨੂੰ ਹਿਤਾਂ ਦੇ ਟਕਰਾਅ ਐਕਟ ਦੀ ਉਲੰਘਣਾਂ ਦਾ ਦੋਸ਼ੀ ਪਾਇਆ ਹੈ ।ਜਾਣਕਾਰੀ ਮੁਤਾਬਕ ਸੰਸਦ ਮੈਂਬਰ ਸਰਾਏ ਨੇ ਅੰਤਰਰਾਸ਼ਟਰੀ ਵਿਕਾਸ ਲਈ ਰਾਜ ਸਕੱਤਰ ਵਜੋਂ ਨਿਯੁਕਤ ਹੋਣ ਤੋਂ ਬਾਅਦ 60 ਦਿਨਾਂ ਦੇ ਅੰਦਰ ਅੰਦਰ ਆਪਣੀਆਂ ਅਰਬਾਂ ਰੁਪਇਆਂ ਦੀਆਂ ਵਿੱਤੀ ਜਾਇਦਾਦਾਂ ਅਤੇ ਕਾਰੋਬਾਰੀ ਹਿਤਾਂ ਦਾ ਖੁਲਾਸਾ ਕਰਨਾ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ । ਜਿਸਦੇ ਚਲਦਿਆਂ ਹੋਇਆਂ ਹੀ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਗਿਆ ਹੈ । ਜਦੋਂ ਕਿ ਇਸ ਕਾਨੂੰਨ ਤਹਿਤ ਵੱਧ ਤੋਂ ਵੱਧ ਜੁਰਮਾਨਾ 500 ਡਾਲਰ ਹੋ ਸਕਦਾ ਹੈ । ਰਣਦੀਪ ਸਰਾਏ ਆਪਣੀ ਹੀ ਪਾਰਟੀ ਦੇ ਉਹ ਦਸਵੇਂ ਸੰਸਦ ਮੈਂਬਰ ਬਣ ਗਏ ਹਨ ਜਿਨ੍ਹਾਂ ਵਿਰੁੱਧ ਇਸ ਐਕਟ ਤਹਿਤ ਕਾਰਵਾਈ ਹੋਈ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button