ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਪੱਤਰ ਲਿਖ ਕੇ ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਵੀ ਕੀਤੀ ਹੈ। ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੀ ਤਰਫੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ।ਜਾਣਕਾਰੀ ਮੁਤਾਬਕ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਬਾਰਿਸ਼ ਕਾਰਨ ਫਸਲਾਂ ਦਾ ਨੁਕਸਾਨ ਵੀ ਦੇਖਿਆ ਸੀ।
While @BhagwantMann Govt has provided record compensation to farmers, it is Centre’s duty too to support farmers. I have written a letter to Union Finance Minister seeking a special package. Have also annexed a packet of withered wheat to enable her to understand the gravity(2/2) pic.twitter.com/fxY1mJQw3k
— Raghav Chadha (@raghav_chadha) April 8, 2023
ਰਾਘਵ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬਾਰਸ਼ਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿੱਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵੱਲੋਂ 15,000 ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਦੇ ਨਾਲ ਇੱਕ ਲਿਫ਼ਾਫ਼ੇ ਵਿੱਚ ਖ਼ਰਾਬ ਹੋਈਆਂ ਫ਼ਸਲਾਂ ਦੇ ਸੈਂਪਲ ਵੀ ਭੇਜੇ ਹਨ। ਕਿਉਂਕਿ ਕਿਸਾਨਾਂ ਦਾ ਤਰਕ ਸੀ ਕਿ ਕੇਂਦਰ ਸਰਕਾਰ ਨੂੰ ਦੱਸਿਆ ਜਾਵੇ ਕਿ ਫਸਲਾਂ ਦਾ ਨੁਕਸਾਨ ਕਿਵੇਂ ਹੋਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.