Breaking NewsD5 specialNewsPress ReleasePunjabTop News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਵਾਇਰਲ ਵੀਡੀਓ ਟੀ.ਵੀ. ਚੈੱਨਲਾਂ ’ਤੇ ਬਾਰ ਬਾਰ ਨਾ ਚਲਾਉਣ ਦੀ ਕੀਤੀ ਅਪੀਲ 

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ। ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੇਵਲ ਸਿੱਖ ਕੌਮ ਦਾ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਸ਼ਰਧਾ ਤੇ ਸਤਿਕਾਰ ਦਾ ਮੁਕੱਦਸ ਅਸਥਾਨ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਸ਼ਰਧਾਲੂ ਆਪਣਾ ਅਕੀਦਾ ਭੇਟ ਕਰਦੇ ਹਨ।

ਲੁਧਿਆਣਾ ਬਲਾਸਟ ਪਿੱਛੇ ਕਿਸਦਾ ਹੱਥ? ਸੱਚ ਆਇਆ ਸਾਹਮਣੇ! CM ਚੰਨੀ ਦੀ ਵੱਡੀ ਕਾਰਵਾਈ || D5 Channel Punjabi

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਦੁਸ਼ਟ ਵਿਅਕਤੀ ਵੱਲੋਂ ਇਸ ਪਵਿੱਤਰ ਅਸਥਾਨ ਵਿਖੇ ਕੀਤੀ ਕੋਝੀ ਹਰਕਤ ਨੇ ਸਮੁੱਚੇ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਇਸ ਸਬੰਧੀ ਵਾਇਰਲ ਵੀਡੀਓ ਨੂੰ ਵੱਖ-ਵੱਖ ਚੈਨਲਾਂ ਵੱਲੋਂ ਘਟਨਾ ਸਬੰਧੀ ਕੀਤੀਆਂ ਜਾ ਰਹੀਆਂ ਵਿਚਾਰ ਚਰਚਾਵਾਂ ਸਮੇਂ ਬਾਰ-ਬਾਰ ਚਲਾਉਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚੈਨਲਾਂ ਵੱਲੋਂ ਇਸ ਮਸਲੇ ਉੱਪਰ ਵਿਚਾਰ ਚਰਚਾ ਕਰਨ/ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ, ਪਰ ਮਸਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਕਲਿੱਪ ਨੂੰ ਬਾਰ-ਬਾਰ ਚਲਾਉਣਾ ਠੀਕ ਨਹੀਂ ਹੈ। ਸ. ਸੁਖਦੇਵ ਸਿੰਘ ਨੇ ਵੱਖ-ਵੱਖ ਚੈਨਲਾਂ ਦੇ ਸੰਪਾਦਕ ਅਤੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਕਲਿੱਪ ਨੂੰ ਨਾ ਚਲਾਇਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button