Breaking NewsD5 specialIndiaNewsPunjabTop News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਐਨਜੀਓ ਦੇ ਅਹੁਦੇਦਾਰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

‘ਯੁਵਾ ਅਨਸਟੋਪੇਬਲ’ ਵੱਲੋਂ 18 ਸੂਬਿਆਂ ਦੇ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਹਨ ਵਿਦਿਆਰਥੀਆਂ ਲਈ ਸਹੂਲਤਾਂ
ਅੰਮ੍ਰਿਤਸਰ/ਗੁਜਰਾਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨਜੀਓ ‘ਯੁਵਾ ਅਨਸਟੋਪੇਬਲ’ ਦੇ ਅਹੁਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ ਐਨਜੀਓ ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਥੇ ਪਾਵਨ ਅਸਥਾਨ ਵਿਖੇ ਮੱਥਾ ਟੇਕਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੇ ਯੁਵਾ ਅਨਸਟੋਪੇਬਲ ਦੇ ਪ੍ਰਤੀਨਿਧ ਸ੍ਰੀ ਅਮਿਤਾਭ ਸ਼ਾਹ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸਨਮਾਨਿਤ ਕਰਦਿਆਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਸ੍ਰੀ ਅਮਿਤਾਭ ਸ਼ਾਹ ਨੇ ਕਿਹਾ ਕਿ ਸਮਾਜ ਅੰਦਰ ਸੇਵਾਵਾਂ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਲਈ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਐਨਜੀਓ ਦੇ ਫਾਊਂਡਰ ਸ. ਜਸ਼ਨਦੀਪ ਸਿੰਘ ਹਨ, ਜੋ ਨੇਵੀ ਅੰਦਰ ਲੈਫਟੀਨੈਂਟ ਕਾਂਮਡਰ ਵਜੋਂ ਸੇਵਾ ਦੇ ਰਹੇ ਹਨ। ਉਨ੍ਹਾਂ ਐਨਜੀਓ ਦੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਕਤ ਸੰਸਥਾ ਵੱਲੋਂ 18 ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਜ਼ਰੂਰਤ ਅਨੁਸਾਰ ਬਾਥਰੂਮ ਤਿਆਰ ਕਰਨੇ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ, ਹੱਥਾਂ ਦੀ ਸਫਾਈ ਅਤੇ ਖਾਣੇ ਲਈ ਵਰਤੇ ਜਾਂਦੇ ਭਾਂਡਿਆਂ ਦੀ ਸਫਾਈ ਆਦਿ ਲਈ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਮਾਰਟ ਕਲਾਸ ਰੂਮ ਤਿਆਰ ਕਰਨੇ ਵੀ ਸੰਸਥਾ ਦੀ ਪਹਿਲਕਦਮੀਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ 3 ਹਜ਼ਾਰ ਦੇ ਕਰੀਬ ਸਕੂਲਾਂ ਵਿਚ ਕਾਰਜ ਕੀਤੇ ਜਾ ਰਹੇ ਹਨ ਅਤੇ ਇਹ 18 ਸੂਬਿਆਂ ਤੱਕ ਫੈਲੇ ਹੋਏ ਹਨ, ਜਿਨ੍ਹਾਂ ਵਿਚ ਪੰਜਾਬ ਵੀ ਸ਼ਾਮਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਐਨਜੀਓ ‘ਯੁਵਾ ਅਨਸਟੋਪੇਬਲ’ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਇੰਚਾਰਜ ਸ. ਸ਼ਾਹਬਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਐਨਜੀਓ ਦੇ ਪ੍ਰਤੀਨਿਧ ਸ੍ਰੀਮਤੀ ਰਸ਼ਮੀ, ਬੀਬੀ ਇੰਦਰਜੀਤ ਕੌਰ, ਬੀਬੀ ਕੁਲਦੀਪ ਕੌਰ, ਸ੍ਰੀਮਤੀ ਸੁਨੀਤਾ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button