Breaking NewsD5 specialNewsPress ReleasePunjabTop News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਕੱਲ੍ਹ ਸ਼ਾਮ ਸਮੇਂ ਵਾਪਰੇ ਘਟਨਾਕਰਮ ਨੇ ਪੂਰੇ ਸਿੱਖ ਜਗਤ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ।

ਬੇਅਦਬੀ ਨੂੰ ਲੈ ਰਾਜੇਵਾਲ ਦਾ ਵੱਡਾ ਧਮਾਕਾ, ਬੇਅਦਬੀ ਦੇ ਦੋਸ਼ੀ ਨੂੰ ਹੋਊ ਫਾਂਸੀ? ਰਾਜਨੀਤੀ ‘ਚ ਐਂਟਰੀ!

ਉਨ੍ਹਾਂ ਕਿਹਾ ਕਿ ਇਸ ਪਿੱਛੇ ਦੀ ਸਾਜ਼ਿਸ਼ ਦਾ ਸਰਕਾਰਾਂ ਪਤਾ ਲਗਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਜ਼ੁੰਮੇਵਾਰੀ ਸਰਕਾਰਾਂ ਦੀ ਹੋਵੇਗੀ। ਐਡਵੋਕੇਟ ਧਾਮੀ ਨੇ ਕਪੂਰਥਲਾ ਜ਼ਿਲ੍ਹੇ ’ਚ ਪਿੰਡ ਨਿਜ਼ਾਮਪੁਰ ਵਿਖੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਹਾਜ਼ਰੀ ਯਕੀਨੀ ਬਣਾਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੀਸੀਟੀਵੀ ਦੇ ਦ੍ਰਿਸ਼ ਦੇਖੇ ਜਾ ਰਹੇ ਹਨ, ਜਿਸ ਦਾ ਮੰਤਵ ਦੋਸ਼ੀ ਦੀ ਇਥੇ ਆਮਦ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਾ ਹੈ।

ਬੇਅਦਬੀ ਕਰਨ ਵਾਲੇ ਮੁੰਡੇ ਦੀ ਵੀਡੀਓ ਆਈ ਸਾਹਮਣੇ, ਦੇਖੋ ਕਿਸਨੇ ਤੇ ਕਿਉਂ ਭੇਜਿਆ || D5 Channel Punjabi

ਇਹ ਵੀ ਦੇਖਿਆ ਜਾਵੇਗਾ ਕਿ ਉਹ ਇਕੱਲਾ ਹੀ ਇਥੇ ਪੁੱਜਾ ਜਾਂ ਉਸ ਨਾਲ ਕੋਈ ਹੋਰ ਸਾਥੀ ਵੀ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਫੜ੍ਹਨ ਵਾਲੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਿਭਾਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤਾਇਨਾਤ ਸਟਾਫ਼ ਦੀ ਚੇਤਨਤਾ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕੀਤਾ ਕਿ ਸੋਦਰਿ ਦਾ ਪਾਠ ਕਰ ਰਹੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਇਸ ਔਖੇ ਸਮੇਂ ’ਤੇ ਵੀ ਮਰਯਾਦਾ ਭੰਗ ਨਹੀਂ ਹੋਣ ਦਿੱਤੀ ਅਤੇ ਪਾਠ ਜਾਰੀ ਰੱਖਿਆ।

ਦਰਬਾਰ ਸਾਹਿਬ ਦੀ ਘਟਨਾ ਤੋਂ ਭੜਕੇ ਨਿਹੰਗ ਸਿੰਘ, ਸਿੱਧੀ ਮਾਰੀ ਸਿਆਸਤ ‘ਚ ਐਂਟਰੀ || D5 Channel Punjabi

ਇਸੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button