Breaking NewsD5 specialNewsPress ReleasePunjabTop News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

ਦਸਵੇਂ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੋਆਰਡੀਨੇਟਰ ਵਜੋਂ ਨਿਭਾਈਆਂ ਸਨ ਸੇਵਾਵਾਂ

ਅੰਮ੍ਰਿਤਸਰ :  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਉਥੋਂ ਦੀ ਸਰਕਾਰ ਤਰਫੋਂ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ. ਸੁਮੀਤ ਸਿੰਘ ਕਲਸੀ ਨੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸ. ਸੁਮੀਤ ਸਿੰਘ ਨੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ ਅਤੇ ਸਨਮਾਨ ਲਈ ਉਹ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦੇ ਹਨ।

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ,ਦਿੱਤਾ ਪ੍ਰਧਾਨਗੀ ਦਾ ਅਹੁਦਾ?D5 Channel Punjabi

ਇਸ ਦੌਰਾਨ ਉਨ੍ਹਾਂ 350ਵੇਂ ਪ੍ਰਕਾਸ਼ ਪੁਰਬ ਸਮੇਂ ਨਿਭਾਈਆਂ ਸੇਵਾਵਾਂ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਇਤਿਹਾਸਕ ਮੌਕਾ ਸਮੁੱਚੇ ਸਿੱਖ ਜਗਤ ਦੀ ਮਾਨਸਿਕਤਾ ਦਾ ਹਮੇਸ਼ਾ ਹਿੱਸਾ ਬਣਿਆ ਰਹੇਗਾ, ਕਿਉਂਕਿ ਇਸ ਸਮੇਂ ਸਮੁੱਚੀ ਮਾਨਵਤਾ ਦੀਆਂ ਇਕ ਦੂਸਰੇ ਨਾਲ ਸਮਾਜਿਕ ਸਾਂਝਾ ਮਜਬੂਤ ਹੋਈਆਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ’ਤੇ ਉਨ੍ਹਾਂ ਨੂੰ ਕੋਆਰਡੀਨੇਟਰ ਦੀ ਸੇਵਾ ਪ੍ਰਾਪਤ ਹੋਈ ਸੀ, ਜਿਸ ਤਹਿਤ ਉਨ੍ਹਾਂ ਬਿਹਾਰ ਸਰਕਾਰ ਵੱਲੋਂ ਟੈਂਟ ਸਿਟੀ ਦੇ ਪ੍ਰਬੰਧਕ ਵਜੋਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਬਿਹਾਰ ਦੇ ਲੋਕਾਂ ਅੰਦਰ ਉਥੋਂ ਦੇ ਇਤਿਹਾਸਕ ਸਿੱਖ ਸਥਾਨਾਂ ਪ੍ਰਤੀ ਭਾਰੀ ਸ਼ਰਧਾ ਹੈ ਅਤੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕ 4 ਕਿਲੋਮੀਟਰ ਤੱਕ ਦੀਆਂ ਲੰਮੀਆਂ ਕਤਾਰਾਂ ਵਿਚ ਖੜ੍ਹ ਕੇ ਦਰਸ਼ਨ-ਦੀਦਾਰ ਕਰਨ ਦਾ ਇੰਤਜ਼ਾਰ ਕਰਦੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button