ਸੱਜਣ ਕੁਮਾਰ ਨੂੰ ਫਿਰ ਝਟਕਾ, ਸੁਪ੍ਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ: 1984 ਸਿੱਖ ਵਿਰੋਧੀ ਕਤਲੇਆਮ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਸੁਪ੍ਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਵੱਡਾ ਝੱਟਕਾ ਲੱਗਾ ਹੈ। ਸੁਪ੍ਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਕੋਰਟ ਨੇ ਕਿਹਾ ਕਿ ਉਨ੍ਹਾਂ ਦਾ ਕੇਸ ਉਸ ਸਮੇਂ ਸੁਣਵਾਈ ਲਈ ਲਿਆ ਜਾ ਸਕਦਾ ਹੈ, ਜਦੋਂ ਕੋਰਟ ‘ਚ ਫਿਜ਼ੀਕਲ ਸੁਣਵਾਈ ਸ਼ੁਰੂ ਹੋਵੇਗੀ।
BIG BREAKING-ਸੁਮੇਧ ਸੈਣੀ ਨੂੰ ਹਾਈਕੋਰਟ ਦਾ ਵੱਡਾ ਝਟਕਾ!
1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਦੀ ਮੌਤ ਤੋਂ ਬਾਅਦ ਸਿੱਖਾਂ ਖਿਲਾਫ ਹਿੰਸਾ ਭੜਕੀ ਸੀ। ਇਸ ਤੋਂ ਬਾਅਦ ਕਤਲੇਆਮ ਦੇ ਮਾਮਲੇ ਵਿਚ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਰਹਿ ਚੁੱਕੇ ਸੱਜਣ ਕੁਮਾਰ ਨੂੰ ਕੋਰਟ ਨੇ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦਰਅਸਲ ਵਧਦੀ ਉਮਰ ਅਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਮਾਰਚ ਮਹੀਨੇ ਵਿਚ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਮੰਗ ਨੂੰ ਠੁਕਰਾ ਦਿੱਤਾ ਹੈ।
BIG BREAKING- ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਨੇ ਕਰੋਨਾ ਨੂੰ ਲੈ ਕੀਤਾ ਵੱਡਾ ਐਲਾਨ
ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਉਹਨਾਂ ਨੂੰ ਹਸਪਤਾਲ ਵਿਚ ਰੱਖੇ ਜਾਣ ਦੀ ਮੰਗ ਨੂੰ ਵੀ ਨਕਾਰਿਆ ਹੈ। ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਸੱਜਣ ਕੁਮਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਇਹ ਕੋਈ ਛੋਟਾ ਮਾਮਲਾ ਨਹੀਂ ਹੈ।
ਅਮਰੀਕ ਸਿੰਘ ਅਜਨਾਲਾ ਦਾ ਭਾਈ ਢੱਡਰੀਆਂ ਵਾਲਿਆਂ ‘ਤੇ ਵੱਡਾ ਬਿਆਨ ! ਨਾਲੇ ਸ਼੍ਰੋਮਣੀ ਕਮੇਟੀ ਨੂੰ ਦੱਸਿਆ ਚੋਰ!
ਸੱਜਣ ਕੁਮਾਰ ਵੱਲੋਂ ਕੋਰਟ ਨੂੰ ਦੱਸਿਆ ਗਿਆ ਸੀ ਕਿ ਉਹਨਾਂ ਦੀ ਜ਼ਮਾਨਤ ਪਟੀਸ਼ਨ ਕਾਫ਼ੀ ਸਮੇਂ ਤੋਂ ਲੰਬਿਤ ਹੈ। ਉਹਨਾਂ ਦੀ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ‘ਉਹਨਾਂ ਦੀ ਉਮਰ ਕੈਦ ਦੀ ਸਜ਼ਾ ਇਕ ਤਰ੍ਹਾਂ ਮੌਤ ਦੀ ਸਜ਼ਾ ਬਣ ਸਕਦੀ ਹੈ, ਜੇਕਰ ਉਹਨਾਂ ਨੂੰ ਜੇਲ੍ਹ ਵਿਚ ਕੁਝ ਹੋ ਗਿਆ ਤਾਂ’। ਉਹ ਕੋਰਟ ਦੇ ਆਦੇਸ਼ਾਂ ਮੁਤਾਬਕ ਏਮਜ਼ ਦੇ ਬੋਰਡ ਸਾਹਮਣੇ ਪੇਸ਼ ਹੋਏ ਸੀ ਪਰ ਕੋਰੋਨਾ ਦੇ ਚਲਦਿਆਂ ਉਹ ਦੁਬਾਰਾ ਏਮਜ਼ ਨਹੀਂ ਜਾ ਸਕੇ।
🔴 LIVE 🔴 ਪਾਵਮ ਸਰੂਪ ਮਾਮਲੇ ‘ਚ SGPC ਦੇ ਵੱਡੇ ਅਧਿਕਾਰੀ ਦਾ ਹੱਥ! ਲੌਂਗੋਵਾਲ ਦੀ ਕੁਰਸੀ ਨੂੰ ਖਤਰਾ ?
ਦਸੰਬਰ 2018 ਵਿਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੀ ਉਹ ਜੇਲ੍ਹ ਵਿਚ ਹਨ। ਸੁਪਰੀਮ ਕੋਰਨ ਨੇ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਅੰਤਰਿਮ ਜ਼ਮਾਨਤ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਫਿਲਹਾਲ ਉਹਨਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.