NewsBreaking NewsD5 specialIndiaPoliticsPunjab

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਬਾਰੇ ਬੋਲੇ ਸੁਖਪਾਲ ਖਹਿਰਾ (ਵੀਡੀਓ)

ਚੰਡੀਗੜ੍ਹ : 1984 ਵਿੱਚ ਹੋਈ ਸਿੱਖ ਨਸਲਕੁਸ਼ੀ ਵਿੱਚ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਦਾ ਸੁਖਪਾਲ ਖਹਿਰਾ ਨੇ ਸਵਾਗਤ ਕੀਤਾ ਹੈ ਨਾਲ ਹੀ ਉਨ੍ਹਾਂ ਨੇ ਅਦਾਲਤ ਤੋਂ ਸੱਜਣ ਕੁਮਾਰ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਇਸ ਮਾਮਲੇ ਵਿੱਚ ਸਿੱਖਾਂ ਨੂੰ 34 ਸਾਲ ਬਾਅਦ ਲੰਬੀ ਲੜਾਈ ਲੜਨ ਤੋਂ ਬਾਅਦ ਇਨਸਾਫ ਮਿਲਿਆ ਹੈ। ਉਨ੍ਹਾਂ ਨੇ ਇਸ ਕੇਸ ਦੀ ਪੈਰਵੀਂ ਕਰਨ ਵਾਲੇ ਵਕੀਲ ਐੱਚ.ਐਸ. ਫੂਲਕਾ ਨੂੰ ਵੀ ਇਸ ਕੇਸ ਦਾ ਅਜਿਹਾ ਫੈਸਲਾ ਆਉਣ ’ਤੇ ਵਧਾਈ ਦਿੱਤੀ ਹੈ।

Read Also 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ (ਵੀਡੀਓ)

ਇਸ ਮੌਕੇ ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਇਨਸਾਫ ਮਿਲਣ ਨਾਲ ਲੋਕਾਂ ਦਾ ਕਾਨੂੰਨ ਪ੍ਰਤੀ ਹੋਰ ਵਿਸ਼ਵਾਸ ਵੱਧਦਾ ਹੈ ਪਰ ਅਜਿਹੇ ਗੰਭੀਰ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਨਹੀਂ ਬਲਕਿ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਖਹਿਰਾ ਨੇ ਦੰਗਿਆਂ ਦੇ ਉਨ੍ਹਾਂ ਪੀੜਤਾਂ ਨੂੰ ਵੀ ਸਲਾਮ ਕੀਤਾ ਹੈ ਜਿਨ੍ਹਾਂ ਨੇ ਕਾਨੂੰਨ ਦੀ ਇਹ ਲੰਬੀ ਲੜਾਈ ਲੜੀ ਹੈ ਅਤੇ ਜਿੱਤ ਹਾਸਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button