Breaking NewsD5 specialIndiaNewsPoliticsPunjab

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ‘ਚ ਆਇਆ ਸਿਆਸੀ ਭੂਚਾਲ (ਵੀਡੀਓ)

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੱਜਣ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਅਪ੍ਰੈਲ 2013 ਵਿੱਚ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਾਰ ਦਿੱਤਾ ਸੀ। ਸੱਜਣ ਕੁਮਾਰ ਨੂੰ ਸਜ਼ਾ ਦਾ ਐਲਾਨ ਹੁੰਦਿਆਂ ਹੀ ਪੀੜਤ ਪਰਿਵਾਰਾਂ ਤੋਂ ਲੈ ਕੇ ਸਿਆਸੀ ਲੀਡਰਾਂ ਤੱਕ ਸਭ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਜਣ ਕੁਮਾਰ ਲਈ ਉਮਰ ਕੈਦ ਨਹੀਂ ਸਗੋਂ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਅਦਾਲਤੀ ਫੈਸਲੇ ਨੂੰ ਲੈ ਕੇ ਕਾਂਗਰਸ ਤੇ ਖੂਬ ਨਿਸ਼ਾਨੇ ਸਾਧੇ ਹਨ।

Read Also ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਬਾਰੇ ਬੋਲੇ ਸੁਖਪਾਲ ਖਹਿਰਾ (ਵੀਡੀਓ)

ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਸਬੰਧੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੱਜਣ ਕੁਮਾਰ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ 10-10 ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button